ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਪਾਸ 

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਪਾਸ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਧਾਨ ਸਭਾ ਨੇ ਸੋਮਵਾਰ ਨੂੰ ਜਾਗਤ ਜੋਤੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪਾਸ ਕਰ ਦਿੱਤਾ। ਹੁਣ ਇਸਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।

ਇਸ ਤੋਂ ਪਹਿਲਾਂ, ਸੋਮਵਾਰ ਨੂੰ ਸੈਸ਼ਨ ਦੀ ਸ਼ੁਰੂਆਤ ਵਿੱਚ, ਵਿਧਾਨ ਸਭਾ ਨੇ ਗਾਇਕਾ ਆਸ਼ਾ ਭੋਂਸਲੇ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਵਰਿੰਦਾਵਨ ਵਿੱਚ ਕਿਸ਼ਤੀ ਹਾਦਸੇ ਵਿੱਚ ਮਾਰੇ ਗਏ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ DSP ਰੈਂਕ ਤੋਂ ਥੱਲੇ ਕੋਈ ਵੀ ਅਧਿਕਾਰੀ ਮਾਮਲੇ ਦੀ ਜਾਂਚ ਨਹੀਂ ਕਰ ਸਕਦਾ। ਦੋਸ਼ੀ ਨੂੰ 25 ਲੱਖ ਰੁਪਏ ਜ਼ੁਰਮਾਨਾ ਤੇ ਉਮਰ ਕੈਦ ਤੱਕ ਦੀ ਸਜ਼ਾ ਦਿੱਤੀ ਜਾਵੇਗੀ’ ਅਤੇ ਜੇ ਕੋਈ ਮਾਨਸਿਕ ਰੋਗੀ ਤਾਂ ਉਸਦੇ ਮਾਪਿਆਂ ’ਤੇ ਹੋਵੇਗੀ ਕਾਰਵਾਈ’।

error: Content is protected !!