Sunday, July 19, 2026
spot_imgspot_imgspot_imgspot_img
HomeLatest Newsਜਲੰਧਰ ਸ਼ਹਿਰੀ ਦੇ ਪ੍ਰਧਾਨ ਬਣੇ ਅਸ਼ੋਕ ਸਰੀਨ ਹਿੱਕੀ, ਭਾਜਪਾ ਨੇ ਪੰਜਾਬ ਦੇ...

ਜਲੰਧਰ ਸ਼ਹਿਰੀ ਦੇ ਪ੍ਰਧਾਨ ਬਣੇ ਅਸ਼ੋਕ ਸਰੀਨ ਹਿੱਕੀ, ਭਾਜਪਾ ਨੇ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਕੀਤੇ ਨਵੇਂ ਪ੍ਰਧਾਨਾਂ ਦੇ ਐਲਾਨ


ਜਲੰਧਰ (ਰੰਗਪੁਰੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਤੋਂ ਸਿਰਫ਼ ਇੱਕ ਦਿਨ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸੰਗਠਨ ਵਿੱਚ ਵੱਡਾ ਫੇਰਬਦਲ ਕਰਦੇ ਹੋਏ 18 ਜ਼ਿਲ੍ਹਾ ਅਤੇ ਦੇਹਾਤੀ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਕਦਮ ਨੂੰ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀ ਰਾਜਨੀਤਿਕ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।

ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਲੰਧਰ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸੂਬੇ ਵਿੱਚ ਭਾਜਪਾ ਨੂੰ ਮਜ਼ਬੂਤ ਜਨ ਸਮਰਥਨ ਮਿਲਣਾ ਬਹੁਤ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਦੇ ਦੌਰੇ ਤੋਂ ਕਰੀਬ 24 ਘੰਟਿਆਂ ਦੇ ਅੰਦਰ ਹੀ ਭਾਜਪਾ ਨੇ ਸੰਗਠਨ ਵਿੱਚ ਵਿਆਪਕ ਤਬਦੀਲੀਆਂ ਕਰਦਿਆਂ 18 ਜ਼ਿਲ੍ਹਿਆਂ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਨਵੀਆਂ ਨਿਯੁਕਤੀਆਂ ਅਨੁਸਾਰ ਅਸ਼ੋਕ ਸਰੀਨ ਹਿੱਕੀ ਨੂੰ ਜਲੰਧਰ ਸ਼ਹਿਰੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਮਨਮੀਤ ਸਿੰਘ ਵਿੱਕੀ ਨੂੰ ਜਲੰਧਰ ਦੇਹਾਤੀ (ਨਾਰਥ) ਅਤੇ ਜਗਬੀਰ ਸਿੰਘ ਬਰਾੜ ਨੂੰ ਜਲੰਧਰ ਦੇਹਾਤੀ (ਸਾਊਥ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਵਿੱਚ ਵਰਕਰਾਂ ਦੀ ਭਾਗੀਦਾਰੀ ਅਤੇ ਪ੍ਰਭਾਵ ਵੀ ਵਧੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_imgspot_imgspot_imgspot_img

Most Popular

Recent Comments