ਜੰਡਿਆਲਾ ਗੁਰੂ 20 ਜੁਲਾਈ (ਵਰਿੰਦਰ ਸਿੰਘ ਮਲਹੋਤਰਾ) ਆਮ ਆਦਮੀ ਪਾਰਟੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਵਿਧਾਨ ਸਭਾ ਜੰਡਿਆਲਾ ਗੁਰੂ ਤੋਂ ਨਿਯੁਕਤ ਕੀਤੇ ਗਏ ਨਵਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਅਤੇ ਸੁਭਕਾਮਨਾਵਾ ਦਿੱਤੀਆਂ |

ਇਸੇ ਹੀ ਕੜੀ ਦੇ ਤਹਿਤ ਵਿਪਨਦੀਪ ਸਿੰਘ ਨੂੰ ਐਸ ਸੀ ਵਿੰਗ ਹਲਕਾ ਜੰਡਿਆਲਾ ਗੁਰੂ ਦੇ ਚੇਅਰਮੈਨ ਬਣਾਉਣ “ਤੇ ਵਿਪਨਦੀਪ ਸਿੰਘ ਨੇ ਜਿੱਥੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦੀ ਦੂਰ-ਅੰਦੇਸੀ ਸੋਚ ਸਦਕਾ ਇਲਾਕੇ ਦੇ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਹੈ|






