Wednesday, September 23, 2026
spot_img
HomeLatest NewsNEET ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਹੋਵੇ, ਵਿਦਿਆਰਥੀਆਂ ਦਾ ਭਵਿੱਖ...

NEET ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਹੋਵੇ, ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਨਹੀਂ ਹੋਣ ਦੇਵਾਂਗੇ: ਪ੍ਰਧਾਨ ਮੰਤਰੀ Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ NDA ਸੰਸਦੀ ਪਾਰਟੀ ਦੀ ਮੀਟਿੰਗ ਦੌਰਾਨ NEET ਪੇਪਰ ਲੀਕ ਸੰਬੰਧੀ ਇੱਕ ਮਹੱਤਵਪੂਰਨ ਬਿਆਨ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ NDA ਸੰਸਦੀ ਪਾਰਟੀ ਦੀ ਮੀਟਿੰਗ ਦੌਰਾਨ NEET ਪੇਪਰ ਲੀਕ ਸੰਬੰਧੀ ਇੱਕ ਮਹੱਤਵਪੂਰਨ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ।
ਰਿਜੀਜੂ ਨੇ ਕਿਹਾ ਕਿ ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। NEET ਪੇਪਰ ਲੀਕ ਦੇ ਸੰਬੰਧ ‘ਚ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤੀ, ਸਜ਼ਾ ਤੇ ਇੱਕ ਫੁਲਪਰੂਫ਼ ਸਿਸਟੀ ਦੀ ਗੱਲ ਕਹੀ। ਉਨ੍ਹਾਂ ਟਿੱਪਣੀ ਕੀਤੀ ਕਿ ਸਰਕਾਰ ਵਿਦਿਆਰਥੀਆਂ ਦੀਆਂ ਚਿੰਤਾਵਾਂ ਪ੍ਰਤੀ ਬਹੁਤ ਸੰਵੇਦਨਸ਼ੀਲ ਹੈ। NEET ਪੇਪਰ ਲੀਕ ਮਾਮਲੇ ਦੇ ਸਬੰਧ ‘ਚ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੁਬਾਰਾ ਪ੍ਰੀਖਿਆ ਕਰਵਾਈ ਗਈ ਤੇ ਨਤੀਜੇ ਐਲਾਨਣ ‘ਚ ਕੋਈ ਦੇਰੀ ਨਹੀਂ ਕੀਤੀ ਗਈ। ਭਵਿੱਖ ‘ਚ ਪੇਪਰ ਲੀਕ ਨੂੰ ਰੋਕਣ ਲਈ ਸਖ਼ਤ ਉਪਾਅ ਕੀਤੇ ਜਾਣੇ ਚਾਹੀਦੇ ਹਨ।
“NEET ਮੁੱਦੇ ‘ਤੇ ਕੋਈ ਪੱਖਪਾਤੀ ਰਾਜਨੀਤੀ ਨਹੀਂ ਹੋਣੀ ਚਾਹੀਦੀ”
ਪੀਐਮ ਮੋਦੀ ਨੇ ਕਿਹਾ ਕਿ ਦੋਸ਼ੀਆਂ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਹ ਸਿਰਫ਼ ਇੱਕ ਰਾਜ ਨਾਲ ਸਬੰਧਤ ਮੁੱਦਾ ਨਹੀਂ ਹੈ, ਸਗੋਂ ਪੂਰੇ ਦੇਸ਼ ਨਾਲ ਸਬੰਧਤ ਹੈ। ਇਸ ‘ਚ ਕੋਈ ਪੱਖਪਾਤੀ ਰਾਜਨੀਤੀ ਸ਼ਾਮਲ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਫ੍ਰੀ ਟ੍ਰੇਡ ਐਗਰੀਮੈਂਟ’ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਿਆ ਜਾਵੇਗਾ ਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਰਿਜੀਜੂ ਨੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਾਰਗਦਰਸ਼ਨ ਪ੍ਰਦਾਨ ਕੀਤਾ ਤੇ ਹਾਲ ਹੀ ਦੇ ਮਹੀਨਿਆਂ ‘ਚ ਦੇਸ਼ ਨੇ ਪ੍ਰਾਪਤ ਕੀਤੀਆਂ ਸਫਲਤਾਵਾਂ ਨੂੰ ਉਜਾਗਰ ਕੀਤਾ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments