Tuesday, September 22, 2026
spot_img
HomeLatest Newsਦਿੱਲੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਪੰਜਾਬ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਦਿੱਲੀ ‘ਚ ਵਿਦਿਆਰਥੀਆਂ ‘ਤੇ ਲਾਠੀਚਾਰਜ ਦੀ ਪੰਜਾਬ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਜਲੰਧਰ (ਵੀਓਪੀ ਬਿਊਰੋ) ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਬੇਤਹਾਸ਼ਾ ਤਸ਼ੱਦਦ ਦੀ ‘ਪੰਜਾਬ ਪ੍ਰੈੱਸ ਕਲੱਬ’ ਵੱਲੋਂ ਜੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।

ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਗਵਰਨਿੰਗ ਕੌਂਸਲ ਮੈਂਬਰਾਂ—ਪੁਨੀਤ ਸਹਿਗਲ, ਰਾਜੇਸ਼ ਥਾਪਾ, ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ, ਮਨਦੀਪ ਸ਼ਰਮਾ, ਸ਼ਿਵ ਸ਼ਰਮਾ, ਰਾਜੇਸ਼ ਯੋਗੀ ਅਤੇ ਸੁਕਰਾਂਤ ਸਫਰੀ ਨੇ ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਲੋਕਤੰਤਰ ਵਿੱਚ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰ ਪ੍ਰਗਟਾਉਣਾ ਅਤੇ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ।

ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲੋਕਾਂ ਦਾ ਇਹ ਬੁਨਿਆਦੀ ਅਧਿਕਾਰ ਵੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੱਤਾਧਾਰੀ ਧਿਰਾਂ ਨਾ ਸਿਰਫ਼ ਵਿਰੋਧੀ ਸਿਆਸੀ ਪਾਰਟੀਆਂ ਨੂੰ ਦਬਾ ਰਹੀਆਂ ਹਨ, ਸਗੋਂ ਗ਼ੈਰ-ਸਿਆਸੀ ਤੇ ਆਮ ਲੋਕਾਂ ‘ਤੇ ਵੀ ਤਾਨਾਸ਼ਾਹੀ ਰਵੱਈਆ ਅਪਣਾ ਕੇ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਤਾਕਤ ਦੇ ਜ਼ੋਰ ਨਾਲ ਕੁਚਲ ਰਹੀਆਂ ਹਨ।

ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਪ੍ਰੈੱਸ ਕਲੱਬ ਹਮੇਸ਼ਾ ਲੋਕਤੰਤਰ ਵਿੱਚ ਵਿਚਾਰਾਂ ਦੀ ਆਜ਼ਾਦੀ ਦਾ ਸਮਰਥਨ ਕਰਦਾ ਆਇਆ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਗੈਰ-ਲੋਕਤੰਤਰਿਕ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments