ਰਾਘਵ ਚੱਢਾ ਸਣੇ AAP ਦੇ 7 ਰਾਜ ਸਭਾ ਮੈਂਬਰਾਂ ਨੇ ਛੱਡੀ ਪਾਰਟੀ

ਰਾਘਵ ਚੱਢਾ ਸਣੇ AAP ਦੇ 7 ਰਾਜ ਸਭਾ ਮੈਂਬਰਾਂ ਨੇ ਛੱਡੀ ਪਾਰਟੀ

ਵੀਓਪੀ ਬਿਊਰੋ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਣੇ ਸੱਤ ਰਾਜ ਸਭਾ ਮੈਂਬਰਾਂ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਇਹ ਜਾਣਕਾਰੀ ਰਾਘਵ ਚੱਢਾ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਖੁਦ ਦਿੱਤੀ ਹੈ। ਤਾਂ ਦੱਸ ਦੇਈਏ ਕਿ ਇਸ ਤੋਂ ਕੁਝ ਸਮਾਂ ਬਦਲਾ ਪੰਜਾਬ ਦੇ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਦੱਸ ਦਿੱਤਾ ਸੀ ਕਿ ਭਾਜਪਾ ਦੇ ਕਹਿਣ ‘ਤੇ ਰਾਘਵ ਚੱਢਾ ਉਹਨਾਂ ਦੀ ਪਾਰਟੀ ਛੱਡ ਰਹੇ ਨੇ।

ਇਸ ਦੌਰਾਨ ਆਮ ਆਦਮੀ ਪਾਰਟੀ ਦਾ ਕਾਫੀ ਨੁਕਸਾਨ ਪੰਜਾਬ ਵਿੱਚ ਹੋਇਆ ਦੱਸਿਆ ਜਾ ਰਿਹਾ ਕਿਉਂਕਿ ਸੱਤ ਰਾਜ ਦਾ ਮੈਂਬਰ ਜਿਹਨਾਂ ਵਿੱਚੋਂ ਜਿਆਦਾਤਰ ਪੰਜਾਬ ਨਾਲ ਸੰਬੰਧ ਰੱਖਦੇ ਨੇ, ਉਹ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਭਾਜਪਾ ਦਾ ਪੱਲਾ ਫੜਣ ਜਾ ਰਹੇ ਨੇ ਅਜਿਹੀ ਜਾਣਕਾਰੀ ਸੂਤਰਾ੫ ਦੇ ਵੱਲੋਂ ਹੁਣ ਮਿਲ ਰਹੀ ਹੈ।

ਆਮ ਆਦਮੀ ਪਾਰਟੀ ਤੋਂ ਰਾਘਵ ਚੱਢਾ ਸਮੇਤ ਸੱਤ ਸੰਸਦ ਮੈਂਬਰਾਂ ਦੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪਾਰਟੀ ਨੇਤਾ ਸੰਜੇ ਸਿੰਘ ਨੇ ਕਿਹਾ, “ਪੰਜਾਬ ਵਿੱਚ ਇੱਕ ਚੰਗੀ ਸਰਕਾਰ ਸੱਤਾ ਵਿੱਚ ਹੈ, ਅਤੇ ਅੱਜ, ਉਸ ਸਰਕਾਰ ਵਿਰੁੱਧ ਆਪ੍ਰੇਸ਼ਨ ਲੋਟਸ ਖੇਡਿਆ ਜਾ ਰਿਹਾ ਹੈ। ਸਾਡੇ ਸੰਸਦ ਮੈਂਬਰਾਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਈਡੀ ਅਤੇ ਸੀਬੀਆਈ ਦੀ ਵਰਤੋਂ ਕੀਤੀ ਜਾ ਰਹੀ ਹੈ। ਦੋ-ਤਿੰਨ ਦਿਨ ਪਹਿਲਾਂ ਹੀ ਈਡੀ ਨੇ ਅਸ਼ੋਕ ਮਿੱਤਲ ਦੇ ਘਰ ਛਾਪਾ ਮਾਰਿਆ ਸੀ।

ਇਸ ਦੌਰਾਨ ਮਾਲੀਵਾਲ ਨੇ ਲਿਖਿਆ, “ਕੇਜਰੀਵਾਲ ਦੀ ਸਰਪ੍ਰਸਤੀ ਹੇਠ ਆਮ ਆਦਮੀ ਪਾਰਟੀ ਦੇ ਅੰਦਰ ਫੈਲੇ ਭ੍ਰਿਸ਼ਟਾਚਾਰ, ਔਰਤਾਂ ਵਿਰੁੱਧ ਛੇੜਛਾੜ ਅਤੇ ਹਮਲਿਆਂ ਦੀਆਂ ਘਟਨਾਵਾਂ, ਗੁੰਡੇ ਤੱਤਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਧੋਖਾਧੜੀ ਅਤੇ ਲੁੱਟ ਨੂੰ ਦੇਖਦੇ ਹੋਏ, ਮੈਂ ਅੱਜ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਮੈਂ ਇਸ ਸਮੇਂ ਸੰਸਦੀ ਕਮੇਟੀ ਦੀ ਮੀਟਿੰਗ ਲਈ ਈਟਾਨਗਰ ਵਿੱਚ ਸੀ। ਮੈਂ ਅੱਜ ਰਾਤ ਦਿੱਲੀ ਵਾਪਸ ਆਉਣ ਤੋਂ ਬਾਅਦ ਇਸ ਵਿਸ਼ੇ ‘ਤੇ ਵਿਸਥਾਰ ਨਾਲ ਚਰਚਾ ਕਰਾਂਗਾ।”

error: Content is protected !!