Wednesday, August 12, 2026
spot_img
HomeLatest Newsਹੁਸ਼ਿਆਰਪੁਰ 'ਚ 'ਆਪ' ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ, ਪੁਰਾਣੀ...

ਹੁਸ਼ਿਆਰਪੁਰ ‘ਚ ‘ਆਪ’ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ

ਹਮਲਾਵਰਾਂ ਨੇ ਪਹਿਲਾਂ ਗੱਡੀ ਚੜ੍ਹਾਈ, ਫਿਰ ਕੀਤਾ ਤਾਬੜਤੋੜ ਹਮਲਾ; ਇੱਕ ਦੋਸ਼ੀ ਲੋਕਾਂ ਨੇ ਦਬੋਚਿਆ

ਹੁਸ਼ਿਆਰਪੁਰ (ਕੋਮਲ/ਸੰਜਣੀ) ਜ਼ਿਲ੍ਹਾ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਆਨੰਦਗੜ੍ਹ ਤੋਂ ਇੱਕ ਅਤਿ ਦੁਖਦਾਈ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਆਮ ਆਦਮੀ ਪਾਰਟੀ (ਆਪ) ਦੇ ਮੌਜੂਦਾ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਸਰਪੰਚ ਦੇ ਪੁੱਤਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਿੰਡ ਦੇ ਕੁਝ ਨੌਜਵਾਨਾਂ ਵਿਚਕਾਰ ਆਪਸੀ ਝਗੜਾ ਹੋਇਆ ਸੀ, ਜਿਸ ਦਾ ਸਰਪੰਚ ਸਤਪਾਲ ਸਿੰਘ ਨੇ ਵਿਚੋਲਗੀ ਕਰਕੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਪਰ ਦੋਸ਼ੀ ਇਸ ਸਮਝੌਤੇ ਨੂੰ ਲੈ ਕੇ ਮਨ ‘ਚ ਖੁੰਦਕ ਰੱਖ ਰਹੇ ਸਨ। ਇਸੇ ਰੰਜਿਸ਼ ਦੇ ਚੱਲਦਿਆਂ ਮੁਲਜ਼ਮਾਂ ਨੇ ਯੋਜਨਾਬੱਧ ਤਰੀਕੇ ਨਾਲ ਸਰਪੰਚ ‘ਤੇ ਹਮਲਾ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਅਨੁਸਾਰ, ਹਮਲਾਵਰਾਂ ਨੇ ਪਹਿਲਾਂ ਸਰਪੰਚ ‘ਤੇ ਦੋ-ਤਿੰਨ ਵਾਰ ਆਪਣੀ ਗੱਡੀ ਚੜ੍ਹਾਈ ਅਤੇ ਫਿਰ ਵਾਰ-ਵਾਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁੱਖ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ, ਹਮਲਾਵਰਾਂ ਦੀ ਗੱਡੀ ਚਲਾ ਰਹੇ ਇੱਕ ਨੌਜਵਾਨ ਨੂੰ ਸਥਾਨਕ ਲੋਕਾਂ ਨੇ ਮੌਕੇ ‘ਤੇ ਹੀ ਦਬੋਚ ਲਿਆ। ਝੜਪ ਦੌਰਾਨ ਉਕਤ ਨੌਜਵਾਨ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਡੀ.ਐੱਸ.ਪੀ. ਨੇ ਆਖਿਆ ਕਿ ਦੋਸ਼ੀ ਦੀ ਹਾਲਤ ਵਿੱਚ ਸੁਧਾਰ ਹੁੰਦਿਆਂ ਹੀ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫਰਾਰ ਹੋਏ ਹੋਰਨਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments