ਪੰਜਾਬ ਸਰਕਾਰ ਨੇ ਵਾਪਸ ਲਈ ਹਰਭਜਨ ਸਿੰਘ ਦੀ ਸੁਰੱਖਿਆ

ਪੰਜਾਬ ਸਰਕਾਰ ਨੇ ਵਾਪਸ ਲਈ ਹਰਭਜਨ ਸਿੰਘ ਦੀ ਸੁਰੱਖਿਆ

ਜਲੰਧਰ (ਵੀਓਪੀ ਬਿਊਰੋ) ਆਪ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਵਿੱਚੋਂ ਇੱਕ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਸ਼ਾਮਿਲ ਹੈ। ਇਸ ਤੋਂ ਬਾਅਦ ਹਰਭਜਨ ਸਿੰਘ ਦਾ ਜਲੰਧਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹੁਤ ਜਿਆਦਾ ਵਿਰੋਧ ਕੀਤਾ ਜਾ ਰਿਹਾ ਤੇ ਉਸ ਦੇ ਘਰ ਦੇ ਬਾਹਰ ਗੱਦਾਰ ਵਰਗੇ ਨਾਅਰੇ ਲਿਖਤੇ ਹਨ, ਹੁਣ ਖਬਰ ਸਾਹਮਣੇ ਆਈ ਹੈ ਕਿ ਪਾਰਟੀ ਬਦਲਣ ਤੋਂ ਬਾਅਦ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ। ਇਸ ਸੁਰੱਖਿਆ ਵਿੱਚ ਚਾਰ ਕਮਾਂਡੋ, ਪੰਜ ਪੁਲਿਸ ਕਰਮਚਾਰੀ ਅਤੇ ਇੱਕ ਵਾਹਨ ਸ਼ਾਮਲ ਸੀ। ਹੁਣ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਨਵੀਂ ਸੁਰੱਖਿਆ ਪ੍ਰਦਾਨ ਕੀਤੀ ਹੈ।

ਹਾਲ ਹੀ ਵਿੱਚ, ਰਾਘਵ ਚੱਢਾ ਸਮੇਤ ਤਿੰਨ ਰਾਜ ਸਭਾ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ। ਚੱਢਾ ਦਾ ਦਾਅਵਾ ਹੈ ਕਿ ਹਰਭਜਨ ਸਿੰਘ ਸਮੇਤ ਸੱਤ ਰਾਜ ਸਭਾ ਮੈਂਬਰ ਕੱਲ੍ਹ ‘ਆਪ’ ਛੱਡ ਗਏ ਸਨ, ਜਿਸ ਤੋਂ ਬਾਅਦ ‘ਆਪ’ ਵਰਕਰਾਂ ਨੇ ਕੱਲ੍ਹ ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

error: Content is protected !!