ਜੰਮੂ-ਕਸ਼ਮੀਰ ‘ਚ ਚਿੱਟਾ ਵੇਚਣ ਆਇਆ ਅੰਮ੍ਰਿਤਸਰ ਦਾ ਨੌਜਵਾਨ ਕਾਬੂ
ਵੀਓਪੀ ਬਿਊਰੋ- ਜੰਮੂ ਕਸ਼ਮੀਰ ਦੇ ਕਠੂਆ ‘ਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਲਗਭਗ 303 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਮਾਮਲੇ ਵਿੱਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਅਲੀ ਸੈਨ ਪੁੱਤਰ ਰਹੀਮ ਦੀਨ ਵਾਸੀ ਅੰਮ੍ਰਿਤਸਰ, ਪੰਜਾਬ ਵਜੋਂ ਹੋਈ ਹੈ।


