Tuesday, September 22, 2026
spot_img
HomeLatest Newsਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 2...

ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਮਲਾ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 2 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਵਾਘਾ ਬਾਰਡਰ ਜਾਂਦੇ ਸਮੇਂ ਗੱਡੀ ਅੱਗੇ ਲਾ ਕੇ ਰੋਕੀ ਬੱਸ, ਸ਼ਰਧਾਲੂਆਂ ਨਾਲ ਕੀਤੀ ਗਾਲੀ-ਗਲੌਚ ਤੇ ਹੱਥੋਪਾਈ

ਬੱਸ ‘ਚ ਸਵਾਰ ਸਨ 45 ਸ਼ਰਧਾਲੂ; ਦਿਵਿਆਂਗ ਵਿਅਕਤੀ ਨਾਲ ਵੀ ਕੀਤੀ ਧੱਕਾਮੁੱਕੀ

ਅੰਮ੍ਰਿਤਸਰ (ਸੰਜਣੀ/ਕੋਮਲ) ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਢਾ ਦੀ ਪੁਲਿਸ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਲਈ ਜਾ ਰਹੀ ਬੱਸ ‘ਤੇ ਹਮਲਾ ਕਰਨ ਅਤੇ ਸ਼ਰਧਾਲੂਆਂ ਨਾਲ ਬਦਸਲੂਕੀ ਕਰਨ ਦੇ ਦੋਸ਼ ਹੇਠ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ, ਜਦੋਂ ਤੀਰਥ ਯਾਤਰਾ ਬੱਸ ਵਾਘਾ ਬਾਰਡਰ ਵੱਲ ਜਾ ਰਹੀ ਸੀ ਤਾਂ ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਲਗਾ ਕੇ ਉਸ ਦਾ ਰਸਤਾ ਰੋਕ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਬੱਸ ਚਾਲਕ ਅਤੇ ਸਵਾਰੀਆਂ ਨਾਲ ਗਾਲੀ-ਗਲੌਚ ਕਰਦਿਆਂ ਹੱਥੋਪਾਈ ਸ਼ੁਰੂ ਕਰ ਦਿੱਤੀ। ਦੋਸ਼ ਹੈ ਕਿ ਹਮਲਾਵਰਾਂ ਨੇ ਆਪਣੀ ਗੱਡੀ ਵਿੱਚੋਂ ਬੇਸਬਾਲ ਅਤੇ ਗੰਡਾਸਾ ਕੱਢ ਕੇ ਸ਼ਰਧਾਲੂਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ 80 ਫ਼ੀਸਦੀ ਮਹਿਲਾਵਾਂ ਅਤੇ 20 ਫ਼ੀਸਦੀ ਬਜ਼ੁਰਗ ਸ਼ਾਮਲ ਸਨ। ਹਮਲਾਵਰਾਂ ਵੱਲੋਂ ਬੱਸ ਵਿੱਚ ਸਵਾਰ ਇੱਕ ਦਿਵਿਆਂਗ ਸ਼ਰਧਾਲੂ ਨੂੰ ਵੀ ਧੱਕਾ ਮਾਰ ਕੇ ਹੇਠਾਂ ਸੁੱਟਣ ਦਾ ਗੰਭੀਰ ਦੋਸ਼ ਲਗਾਇਆ ਗਿਆ ਹੈ।


ਮਾਮਲੇ ਦੀ ਪੁਸ਼ਟੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾਂ ਦੇ ਬਿਆਨਾਂ ਦੇ ਆਧਾਰ ‘ਤੇ ਦੋਵੇਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਇ ਸੰਹਿਤਾ (BNS) ਦੀਆਂ ਧਾਰਾਵਾਂ 281, 125A, 126(2), 351 ਅਤੇ 109 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments