ਸਾਡਾ ਮੂਲ ਸਿਧਾਂਤ “ਸਰਬੱਤ ਦਾ ਭਲਾ” : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸਾਡਾ ਮੂਲ ਸਿਧਾਂਤ “ਸਰਬੱਤ ਦਾ ਭਲਾ” : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਧਰਮ ਦਾ ਮੂਲ ਸਿਧਾਂਤ ‘ਸਰਬੱਤ ਦਾ ਭਲਾ’ ਹੈ। ਉਨ੍ਹਾਂ ਆਪਣੇ ਹਾਲੀਆ ਨਿਊਜ਼ੀਲੈਂਡ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੇ ਕੁਝ ਮਹੀਨੇ ਪਹਿਲਾਂ ਹੋਇਆ ਵਿਰੋਧ ਕਿਸੇ ਭਾਈਚਾਰੇ ਵੱਲੋਂ ਨਹੀਂ, ਸਗੋਂ ਕੁਝ ਸ਼ਰਾਰਤੀ ਅਨਸਰਾਂ ਦੀ ਚਾਲ ਸੀ।

ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਉੱਥੋਂ ਦੇ ਮੋਹਰੀ ਆਗੂਆਂ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਸਿੱਖੀ ਸਿਧਾਂਤਾਂ ਦਾ ਸਤਿਕਾਰ ਕਰਦਿਆਂ ਅਗਾਮੀ ਨਗਰ ਕੀਰਤਨਾਂ ਵਿੱਚ ਖੁਦ ਸ਼ਰਧਾ ਨਾਲ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

ਜਥੇਦਾਰ ਗੜਗੱਜ ਨੇ ਨੌਜਵਾਨ ਪੀੜ੍ਹੀ ਨਾਲ ਹੋਏ ਸੰਵਾਦ ਬਾਰੇ ਦੱਸਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੇ ਦਿਲਾਂ ਵਿੱਚ ਅੱਜ ਵੀ ਪੰਜਾਬ, ਪੰਥ ਅਤੇ ਗੁਰੂ ਦੀ ਸਿੱਖੀ ਵੱਸਦੀ ਹੈ।

error: Content is protected !!