Tuesday, September 22, 2026
spot_img
HomeLatest Newsਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ...

ਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

21-22 ਜੁਲਾਈ ਦੌਰਾਨ 349 ਮੁਲਜ਼ਮ ਗ੍ਰਿਫ਼ਤਾਰ, 15 ਕਿਲੋ ਤੋਂ ਵੱਧ ਹੈਰੋਇਨ, 24 ਪਿਸਤੌਲ ਅਤੇ ਹੋਰ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਸਮਾਨ ਬਰਾਮਦ

ਅੰਮ੍ਰਿਤਸਰ/ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) :- ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਸਮੱਗਲਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ‘ਆਪ੍ਰੇਸ਼ਨ ਪ੍ਰਹਾਰ 4.0’ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੌਰਾਨ ਸਰਹੱਦੀ ਪਿੰਡਾਂ, ਨਸ਼ਾ ਪ੍ਰਭਾਵਿਤ ਇਲਾਕਿਆਂ, ਜਨਤਕ ਆਵਾਜਾਈ ਕੇਂਦਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ ਡਰੋਨ ਰਾਹੀਂ ਹੋਣ ਵਾਲੀ ਤਸਕਰੀ ਨੂੰ ਰੋਕਣ, ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਕਾਬੂ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ।

ਡੀ.ਆਈ.ਜੀ. ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਆਪਣੀ ਮਰਜ਼ੀ ਨਾਲ ਸਰੰਡਰ ਕਰਨਗੇ, ਉਨ੍ਹਾਂ ਨਾਲ ਕਾਨੂੰਨ ਅਨੁਸਾਰ ਨਰਮੀ ਵਰਤੀ ਜਾਵੇਗੀ, ਪਰ ਕਾਨੂੰਨ ਤੋਂ ਭੱਜਣ ਜਾਂ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਪੂਰੀ ਦ੍ਰਿੜਤਾ ਨਾਲ ਜਾਰੀ ਰਹਿਣਗੀਆਂ।

ਉਨ੍ਹਾਂ ਦੱਸਿਆ ਕਿ 21 ਅਤੇ 22 ਜੁਲਾਈ ਦੌਰਾਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਕੁੱਲ 349 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 72 ਐਨ.ਡੀ.ਪੀ.ਐੱਸ. ਐਕਟ, 13 ਆਰਮਜ਼ ਐਕਟ ਅਤੇ 15 ਐਕਸਾਈਜ਼ ਐਕਟ ਦੇ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ 15 ਕਿਲੋ 503 ਗ੍ਰਾਮ ਹੈਰੋਇਨ, 24 ਪਿਸਤੌਲ, 26 ਮੈਗਜ਼ੀਨ, 60 ਕਾਰਤੂਸ, 970 ਗ੍ਰਾਮ ਅਫ਼ੀਮ, 1,26,000 ਮਿਲੀਲੀਟਰ ਗੈਰ-ਕਾਨੂੰਨੀ ਸ਼ਰਾਬ, 695 ਨਸ਼ੀਲੀਆਂ ਗੋਲੀਆਂ, ਇੱਕ ਡਰੋਨ, 6 ਮੋਟਰਸਾਈਕਲ ਅਤੇ 14,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ ਦੋ ਵੱਡੇ ਸਰਹੱਦੀ ਸਮੱਗਲਰ, ਛੇ ਸਪਲਾਇਰ ਅਤੇ ਚਾਰ ਪੈਡਲਰ ਵੀ ਕਾਬੂ ਕੀਤੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments