Tuesday, September 22, 2026
spot_img
HomeLatest NewsPunjab ਨੂੰ ਮਿਲਣਗੇ 100 ਨਵੇਂ ਆਮ ਆਦਮੀ ਕਲੀਨਿਕ, 25 ਅਗਸਤ ਨੂੰ ਕੀਤੇ...

Punjab ਨੂੰ ਮਿਲਣਗੇ 100 ਨਵੇਂ ਆਮ ਆਦਮੀ ਕਲੀਨਿਕ, 25 ਅਗਸਤ ਨੂੰ ਕੀਤੇ ਜਾਣਗੇ ਲੋਕ ਅਰਪਿਤ

 ਪੰਜਾਬ ਵਿੱਚ ਮਾਨ ਸਰਕਾਰ ਛੇਤੀ ਹੀ 100 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਜਾ ਰਹੀ ਹੈ।

ਪੰਜਾਬ ਦੇੇ ਲੋਕਾਂ ਨੂੰ ਛੇਤੀ ਹੀ 100 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕਾਂ) ਮਿਲਣ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਆਉਂਦੀ 25 ਅਗਸਤ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਕਲੀਨਿਕਾਂ ਨੂੰ ਲੋਕ ਅਰਪਿਤ ਕਰਨਗੇ।ਇਨ੍ਹਾਂ ਦੇ ਖੁੱਲ੍ਹਣ ਤੋਂ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਹੋ 1090 ਹੋ ਜਾਵੇਗੀ। ਪੰਜਾਬ ਸਰਕਾਰ ਸੂਬੇ ਦੇ ਹਰ ਜਿਲ੍ਹੇ ਅਤੇ ਪਿੰਡ ਦੇ ਲੋਕਾਂ ਤੱਕ ਸਿਹਤ ਸਹੁਲਤਾਂ ਨੂੰ ਪਹੁੰਚਾਉਣਾ ਚਾਹੁੰਦੀ ਹੈ।
ਪਹਿਲਾਂ ਤੋਂ ਹੀ 990 ਆਮ ਆਦਮੀ ਕਲੀਨਿਕ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਬੀਮਾਰੀਆਂ ਦਾ ਮੁਫਤ ਇਲਾਜ ਕਰਵਾ ਰਹੇ ਹਨ। ਇਹ ਕਲੀਨਿਕ ਰਾਜ ਦੇ ਦੂਰ-ਦੁਰਾਡੇ ਅਤੇ ਸ਼ਹਿਰੀ ਖੇਤਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫਤ ਇਲਾਜ, ਲੈਬ ਟੈਸਟ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਇਸ ਤੋਂ ਇਲਾਵਾ, ਪੰਜਾਬ ਦੇ ਵਸਨੀਕ “ਮੁੱਖ ਮੰਤਰੀ ਸਿਹਤ ਯੋਜਨਾ” ਦੇ ਤਹਿਤ ਪ੍ਰਤੀ ਪਰਿਵਾਰ ਸਾਲਾਨਾ ₹10 ਲੱਖ ਤੱਕ ਦਾ ਨਕਦ ਰਹਿਤ ਇਲਾਜ ਵੀ ਪ੍ਰਾਪਤ ਕਰ ਰਹੇ ਹਨ।
ਪੰਜਾਬ ਦੇ 3 ਕਰੋੜ ਲੋਕ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਪੂਰਾ ਲਾਭ ਵੀ ਲੈ ਰਹੇ ਹਨ। ਮੁਹੱਲਾ ਕਲੀਨਿਕਾਂ ਦੀ ਨਿਗਰਾਨੀ ਸਿੱਧੀ ਮੁੱਖ ਮੰਤਰੀ ਦਫ਼ਤਰ ਦੁਆਰਾ ਕੀਤੀ ਜਾਂਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਦਵਾਈ ਜਾਂ ਟੈਸਟ ਮਸ਼ੀਨ ਦੀ ਘਾਟ ਨਾ ਹੋਵੇ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments