ਗੈਸ ਦੀਆਂ ਵਧੀਆਂ ਕੀਮਤਾਂ ਤੋਂ ਪਰੇਸ਼ਾਨ ਆਮ ਲੋਕ, ਥਾਂ-ਥਾਂ ਰੋਸ ਪ੍ਰਦਰਸ਼ਨ

ਗੈਸ ਦੀਆਂ ਵਧੀਆਂ ਕੀਮਤਾਂ ਤੋਂ ਪਰੇਸ਼ਾਨ ਆਮ ਲੋਕ, ਥਾਂ-ਥਾਂ ਰੋਸ ਪ੍ਰਦਰਸ਼ਨ

ਵੀਓਪੀ ਬਿਊਰੋ – ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੂਰੇ ਭਾਰਤ ਵਿੱਚ ਆਮ ਲੋਕਾਂ ਦੀ ਜੇਬ ‘ਤੇ ਵਾਧੂ ਬੋਝ ਪੈ ਰਿਹਾ ਹੈ। ਮਹਿੰਗਾਾਈ ਵੱਧ ਗਈ ਹੈ, ਦੱਸ ਦਈਏ ਕਿ ਇਸ ਨੂੰ ਲੈ ਕੇ ਪੰਜਾਬ ਭਰ ਵਿੱਚ ਵਿਰੋਧ ਵੀ ਸ਼ੁਰੂ ਹੋ ਗਿਆ ਹੈ।

ਆਮ ਆਦਮੀ ਪਾਰਟੀ ਵੱਲੋਂ ਆਮ ਲੋਕਾਂ ਦੇ ਨਾਲ ਮਿਲ ਕੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ, ਜਿਸ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਮਹਿੰਗਾਈ ਵੱਧ ਜਾਵੇਗੀ ਅਤੇ ਆਮ ਲੋਕਾਂ ਦੀ ਜੇਬ ‘ਤੇ ਕਾਫੀ ਅਸਰ ਪਵੇਗਾ।

ਕੇਂਦਰ ਸਰਕਾਰ ਵੱਲੋਂ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਵੱਲੋਂ ਕੰਪਨੀ ਬਾਗ ਚੌਕ ਵਿਖੇ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਦੌਰਾਨ, ਕਾਰਕੁੰਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

error: Content is protected !!