Tuesday, September 22, 2026
spot_img
HomeLatest Newsਦਿੱਲੀ ਪੁਲਿਸ ਦੀ ਕਾਰਵਾਈ 'ਤੇ ਭੜਕੇ ਰੰਧਾਵਾ, ਮੋਦੀ-ਸ਼ਾਹ ਤੇ ਧਰਮੇਂਦਰ ਪ੍ਰਧਾਨ ਤੋਂ...

ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਭੜਕੇ ਰੰਧਾਵਾ, ਮੋਦੀ-ਸ਼ਾਹ ਤੇ ਧਰਮੇਂਦਰ ਪ੍ਰਧਾਨ ਤੋਂ ਮੰਗਿਆ ਅਸਤੀਫ਼ਾ

ਨਵੀ ਦਿੱਲੀ (ਵੀਓਪੀ ਬਿਊਰੋ) ਵਿੱਚ NEET ਪ੍ਰੀਖਿਆ ਨੂੰ ਲੈ ਕੇ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਪੁਲਿਸ ਦੀ ਕਾਰਵਾਈ ਦੀ ਕੜੀ ਨਿੰਦਾ ਕਰਦਿਆਂ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ।

ਰੰਧਾਵਾ ਨੇ ਦੋਸ਼ ਲਗਾਇਆ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਅਤੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਦਿੱਲੀ ਪੁਲਿਸ ਨੇ ਲੋਕਤੰਤਰ ਦੀਆਂ ਕਦਰਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਜੇ ਸੰਸਦ ਮੈਂਬਰਾਂ ਨਾਲ ਅਜਿਹਾ ਸਲੂਕ ਹੋ ਸਕਦਾ ਹੈ ਤਾਂ ਆਮ ਵਿਦਿਆਰਥੀਆਂ ਨਾਲ ਕੀ ਹੋ ਰਿਹਾ ਹੋਵੇਗਾ, ਇਸ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।

ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ‘ਤੇ ਦਬਾਉਣ ਦੀ ਹਰ ਕੋਸ਼ਿਸ਼ ਲੋਕਤੰਤਰ ‘ਤੇ ਸਿੱਧਾ ਹਮਲਾ ਹੈ ਅਤੇ ਜਨ ਪ੍ਰਤੀਨਿਧੀਆਂ ਨੂੰ ਹਿਰਾਸਤ ਵਿੱਚ ਲੈਣਾ ਸਰਕਾਰ ਦੇ ਦਮਨਕਾਰੀ ਰਵੱਈਏ ਨੂੰ ਦਰਸਾਉਂਦਾ ਹੈ।

ਰੰਧਾਵਾ ਨੇ ਕਿਹਾ ਕਿ ਇਹ ਸਿਰਫ਼ NEET ਪ੍ਰੀਖਿਆ ਦਾ ਮਾਮਲਾ ਨਹੀਂ, ਸਗੋਂ ਦੇਸ਼ ਦੇ ਕਰੋੜਾਂ ਨੌਜਵਾਨਾਂ ਦੇ ਭਵਿੱਖ ਅਤੇ ਭਰੋਸੇ ਨਾਲ ਜੁੜਿਆ ਹੋਇਆ ਮੁੱਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ ਤਾਂ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਪੁਲਿਸ ਕਾਰਵਾਈ ਦਾ ਸਹਾਰਾ ਲੈਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਦੀ ਇਸ ਲੜਾਈ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਪੂਰੀ ਤਾਕਤ ਨਾਲ ਜਾਰੀ ਰੱਖੇਗੀ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments