Monday, August 10, 2026
spot_img
HomeLatest NewsLudhiana ‘ਚ ਅੱਜ NEET ਪੇਪਰ ਲੀਕ ਨੂੰ ਲੈ ਕੇ AAP ਦਾ ਪ੍ਰਦਰਸ਼ਨ,...

Ludhiana ‘ਚ ਅੱਜ NEET ਪੇਪਰ ਲੀਕ ਨੂੰ ਲੈ ਕੇ AAP ਦਾ ਪ੍ਰਦਰਸ਼ਨ, ਕੇਂਦਰ ਵਿਰੁੱਧ ਸੜਕਾਂ ‘ਤੇ ਉਤਰਨਗੇ ਵਿਧਾਇਕ ਤੇ ਵਲੰਟੀਅਰ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।

ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਹਾਲ ਹੀ ਵਿੱਚ ਸਾਹਮਣੇ ਆਏ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਲੱਖਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨਾਲ ਜੁੜੇ ਇਸ ਸੰਵੇਦਨਸ਼ੀਲ ਮੁੱਦੇ ਦੇ ਰੋਸ਼ ਵਜੋਂ ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਵੱਲੋਂ ਇਸ ਵਿਰੋਧ ਪ੍ਰਦਰਸ਼ਨ ਨੂੰ ਥਾਲੀ ਵਜਾਓ, ਤਾਨਾਸ਼ਾਹ ਭਗਾਓ ਦਾ ਨਾਂ ਦਿੱਤਾ ਗਿਆ ਹੈ। ਇਸ ਮੁਹਿੰਮ ਦੇ ਤਹਿਤ ਆਪ ਆਗੂ ਅਤੇ ਵਰਕਰ ਸੜਕਾਂ ‘ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਤਿੱਖਾ ਰੋਸ਼ ਦਰਜ ਕਰਵਾਉਣਗੇ।

ਆਰਤੀ ਚੌਂਕ ‘ਚ ਗੂੰਜੇਗੀ ਥਾਲੀਆਂ ਦੀ ਆਵਾਜ਼

ਨਿਰਧਾਰਤ ਪ੍ਰੋਗਰਾਮ ਅਨੁਸਾਰ, ਇਹ ਧਰਨਾ-ਪ੍ਰਦਰਸ਼ਨ ਅੱਜ ਸ਼ਾਮ 4 ਵਜੇ ਫਿਰੋਜ਼ਪੁਰ ਰੋਡ ‘ਤੇ ਸਥਿਤ ਪ੍ਰਮੁੱਖ ਆਰਤੀ ਚੌਂਕ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਆਪਣੇ ਹੱਥਾਂ ਵਿੱਚ ਥਾਲੀਆਂ ਲੈ ਕੇ ਸੜਕਾਂ ‘ਤੇ ਉਤਰਨਗੇ ਅਤੇ ਥਾਲੀ ਖੜਕਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਗੇ। ਪੀੜਤ ਵਿਦਿਆਰਥੀਆਂ ਦੇ ਸਮਰਥਨ ਵਿੱਚ ਉਲੀਕੇ ਗਏ ਇਸ ਪ੍ਰਦਰਸ਼ਨ ਦਾ ਮੁੱਖ ਉਦੇਸ਼ ਕੇਂਦਰ ਸਰਕਾਰ ਦੀਆਂ ਕਥਿਤ ਵਿਦਿਆਰਥੀ-ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨਾ ਹੈ।

ਵਿਧਾਇਕਾਂ ਤੋਂ ਲੈ ਕੇ ਵਲੰਟੀਅਰ ਤੱਕ ਹੋਣਗੇ ਸ਼ਾਮਲ

ਇਸ ਰੋਸ਼ ਪ੍ਰਦਰਸ਼ਨ ਵਿੱਚ ਲੁਧਿਆਣਾ ਆਮ ਆਦਮੀ ਪਾਰਟੀ ਦਾ ਪੂਰਾ ਸੰਗਠਨਾਤਮਕ ਢਾਂਚਾ ਸ਼ਾਮਲ ਹੋਵੇਗਾ। ਪਾਰਟੀ ਦੇ ਸਮੁੱਚੇ ਵਿਧਾਇਕ, ਚੇਅਰਮੈਨ, ਕੌਂਸਲਰ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਇਸ ਵਿਰੋਧ ਪ੍ਰਦਰਸ਼ਨ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ।

ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ

ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਨੇ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਕਥਿਤ ਲਾਪ੍ਰਵਾਹੀ ਦਾ ਖਮਿਆਜ਼ਾ ਅੱਜ ਦੇਸ਼ ਦੇ ਲੱਖਾਂ ਮਿਹਨਤੀ ਨੌਜਵਾਨਾਂ ਨੂੰ ਭੁਗਤਣਾ ਪੈ ਰਹਾ ਹੈ। ਉਨ੍ਹਾਂ ਨੇ ਆਮ ਜਨਤਾ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਹੱਕਾਂ ਨਾਲ ਜੁੜੇ ਇਸ ਅਹਿਮ ਮੁੱਦੇ ‘ਤੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਅਤੇ ਸਰਕਾਰ ਤੱਕ ਪਹੁੰਚਾਇਆ ਜਾ ਸਕੇ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments