ਜੇਲ੍ਹ ‘ਚ ਕੈਦੀ ਹੋਇਆ ਪਰੇਸ਼ਾਨ, ਬੈਰਕ ‘ਚ ਜਾ ਕੇ ਲੈ ਲਿਆ ਫਾ+ਹਾ

ਜੇਲ੍ਹ ‘ਚ ਕੈਦੀ ਹੋਇਆ ਪਰੇਸ਼ਾਨ, ਬੈਰਕ ‘ਚ ਜਾ ਕੇ ਲੈ ਲਿਆ ਫਾ+ਹਾ

ਫਰੀਦਕੋਟ (ਵੀਓਪੀ ਬਿਊਰੋ) ਫਰੀਦਕੋਟ ਦੀ ਜੇਲ੍ਹ ਵਿੱਚ ਇੱਕ ਕੈਦੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਸਵਰਨਜੀਤ ਸਿੰਘ ਵਾਸੀ ਪਿੰਡ ਲਾਲਚੀਆਂ, ਗੁਰੂਹਰਸਹਾਇ (ਫਿਰੋਜ਼ਪੁਰ), ਜੋ ਕਿ 25 ਜੁਲਾਈ 2017 ਨੂੰ ਥਾਣਾ ਸਦਰ ਜਲਾਲਾਬਾਦ (ਫਾਜ਼ਿਲਕਾ) ਵਿੱਚ ਦਰਜ ਹੋਏ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ ਵਿੱਚ ਬੰਦ ਸੀ ਨੇ ਖੁਦਕੁਸ਼ੀ ਕਰ ਲਈ।

ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਸਰੀਰ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

error: Content is protected !!