ਬੇਅਦਬੀ ਵਾਂਗ ਹੀ ਹੁਣ ਨਸ਼ਿਆਂ ਖਿਲਾਫ਼ ਵੀ ਬਣੇਗਾ ਸਖਤ ਕਾਨੂੰਨ: CM ਮਾਨ

ਬੇਅਦਬੀ ਵਾਂਗ ਹੀ ਹੁਣ ਨਸ਼ਿਆਂ ਖਿਲਾਫ਼ ਵੀ ਬਣੇਗਾ ਸਖਤ ਕਾਨੂੰਨ: CM ਮਾਨ

ਜਲੰਧਰ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ ਬੇਅਦਬੀਆਂ ਦੇ ਖਿਲਾਫ ਸਖਤ ਕਾਨੂੰਨ ਬਣਾ ਦਿੱਤਾ ਹੈ। ਹੁਣ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਜੁਰਮਾਨਾ ਲੱਗੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਹੁਣ ਸ਼ੁਕਰਾਨਾ ਯਾਤਰਾ ਕੱਢ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਗੁਰੂ ਸਾਹਿਬ ਨੇ ਉਹਨਾਂ ਨੂੰ ਇੱਕ ਜਿੰਮੇਵਾਰੀ ਸੌਂਪੀ ਸੀ ਅਤੇ ਗੁਰੂ ਦੀ ਕਿਰਪਾ ਨਾਲ ਇਹ ਕੰਮ ਸਿਰੇ ਚੜਿਆ ਬੇਅਦਬੀ ਖਿਲਾਫ ਸਖਤ ਕਾਨੂੰਨ ਬਣਿਆ ਹੈ ਤੇ ਹੁਣ ਸੰਗਤ ਦੇ ਹਿਰਦੇ ਨੂੰ ਠੰਡਕ ਪਹੁੰਚੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਲਈ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਪਹਿਲਾਂ ਨਸ਼ਾ ਤਸਕਰਾਂ ਨੂੰ ਥਾਣਿਆਂ ਤੋਂ ਜ਼ਮਾਨਤ ਮਿਲ ਜਾਂਦੀ ਸੀ, ਪਰ ਹੁਣ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਬੀਜਣ ਦਿੱਤੇ ਜਾਣਗੇ। ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਇਹ ਧਰਮ ਦੇ ਨਾਮ ‘ਤੇ ਟਕਰਾਅ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ।

error: Content is protected !!