ਨਵੀਂ ਕੋਠੀ ਦਾ ਲੈਂਟਰ ਪਾਇਆ ਤਾਂ ਪੁਰਾਣੇ ਘਰ ਦੀ ਡਿੱਗ ਪਈ ਛੱਤ, ਨੂੰਹ ਦੀ ਮੌ+ਤ ਸੱਸ ਜ਼ਖਮੀ
ਵੀਓਪੀ ਬਿਊਰੋ- ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਵਿੱਚ ਇੱਕ ਘਰ ਦੀ ਛੱਤ ਡਿੱਗ ਪਈ, ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਔਰਤ ਜ਼ਖਮੀ ਹੋ ਗਈ। ਮ੍ਰਿਤਕ ਔਰਤ ਜ਼ਖਮੀ ਔਰਤ ਦੀ ਨੂੰਹ ਸੀ। ਘਟਨਾ ਤੋਂ ਬਾਅਦ ਸੋਗ ਦਾ ਮਾਹੌਲ ਹੈ। ਮਕਾਨ ਕਾਫ਼ੀ ਪੁਰਾਣਾ ਸੀ। ਪਰਿਵਾਰ ਵੱਲੋਂ ਨਵੀਂ ਕੋਠੀ ਬਣਾਈ ਜਾ ਰਹੀ ਸੀ ਅਤੇ ਕੁਝ ਦਿਨ ਪਹਿਲਾਂ ਹੀ ਲੈਂਟਰ ਪਾਇਆ ਗਿਆ ਸੀ। ਜਲਦ ਹੀ ਉੱਥੇ ਸ਼ਿਫਟ ਹੋਣ ਦੀ ਤਿਆਰੀ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਦੁੱਖਦਾਈ ਘਟਨਾ ਵਾਪਰ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਮਿੰਦਰ ਸਿੰਘ ਅਤੇ ਗੁਰਚਰਨ ਸਿੰਘ ਨੇ ਦੱਸਿਆ ਕਿ ਜਗਵੀਰ ਸਿੰਘ ਦੀ ਪਤਨੀ ਅਮਨਦੀਪ ਕੌਰ (38) ਅਤੇ ਉਸ ਦੀ ਮਾਤਾ ਹਰਜੀਤ ਕੌਰ ਘਰ ਵਿੱਚ ਸੁੱਤੇ ਪਏ ਸਨ, ਜਦ ਇਹ ਹਾਦਸਾ ਵਾਪਰਿਆ। ਪਰਿਵਾਰਕ ਮੈਂਬਰਾਂ ਨੇ ਮਲਬੇ ਹੇਠੋਂ ਦੋਹਾਂ ਨੂੰ ਬਾਹਰ ਕੱਢਿਆ।
ਹਾਦਸੇ ਵਿੱਚ ਅਮਨਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹਰਜੀਤ ਕੌਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।


