Tuesday, September 22, 2026
spot_img
HomeLatest Newsਨਿਤਿਨ ਕੋਹਲੀ ਨੇ ਹਰਨਾਮ ਦਾਸ ਪੁਰਾ ਸ਼ਮਸ਼ਾਨ ਘਾਟ ਦੇ ਨਵੀਨੀਕਰਨ ਲਈ ਵੱਡੇ...

ਨਿਤਿਨ ਕੋਹਲੀ ਨੇ ਹਰਨਾਮ ਦਾਸ ਪੁਰਾ ਸ਼ਮਸ਼ਾਨ ਘਾਟ ਦੇ ਨਵੀਨੀਕਰਨ ਲਈ ਵੱਡੇ ਪ੍ਰਾਜੈਕਟ ਦਾ ਕੀਤਾ ਐਲਾਨ

ਸੋਧੇ ਗਏ ਪ੍ਰਾਜੈਕਟ ਤਹਿਤ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਬੇਸਮੈਂਟ ਪਾਰਕਿੰਗ ਬਣਾਕੇ ਲੰਬੇ ਸਮੇਂ ਤੋਂ ਚੱਲ ਰਹੀ ਪਾਰਕਿੰਗ ਦੀ ਸਮੱਸਿਆ ਦਾ ਕੀਤਾ ਜਾਵੇਗਾ ਹੱਲ

ਜਲੰਧਰ (ਰੰਗਪੁਰੀ) ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਸ਼ਨੀਵਾਰ ਨੂੰ ਹਰਨਾਮ ਦਾਸ ਪੁਰਾ ਸ਼ਮਸ਼ਾਨ ਘਾਟ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਸ਼ਮਸ਼ਾਨ ਘਾਟ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣਾ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਪਾਰਕਿੰਗ ਦੀ ਸਮੱਸਿਆ ਦਾ ਸਥਾਈ ਹੱਲ ਕਰਨਾ ਹੈ।

ਸਮੀਖਿਆ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਤਿਨ ਕੋਹਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਸੇਵਾਮੁਕਤ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਹਰਨਾਮ ਦਾਸ ਪੁਰਾ ਐਸੋਸੀਏਸ਼ਨ ਦੇ ਪ੍ਰਧਾਨ ਜਿੰਮੀ ਕਾਲੀਆ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਾਜੈਕਟ ਦੇ ਅਗਲੇ ਪੜਾਅ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਕੇ ਵਿਕਾਸ ਕਾਰਜਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਸ਼ਮਸ਼ਾਨ ਘਾਟ ਵਿਖੇ ਕਾਫ਼ੀ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਹੁਣ ਪ੍ਰਾਜੈਕਟ ਵਿੱਚ ਸੋਧ ਕਰਦੇ ਹੋਏ ਬੇਸਮੈਂਟ ਪਾਰਕਿੰਗ ਬਣਾਉਣ ਦਾ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸ਼ਮਸ਼ਾਨ ਘਾਟ ਆਉਣ ਵਾਲੇ ਲੋਕਾਂ ਨੂੰ ਦਰਪੇਸ਼ ਪਾਰਕਿੰਗ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।

ਨਿਤਿਨ ਕੋਹਲੀ ਨੇ ਕਿਹਾ ਕਿ ਬੇਸਮੈਂਟ ਪਾਰਕਿੰਗ ਦਾ ਕੰਮ ਮੁਕੰਮਲ ਹੋਣ ਉਪਰੰਤ ਸ਼ਮਸ਼ਾਨ ਘਾਟ ਦੇ ਬਾਕੀ ਵਿਕਾਸ ਕਾਰਜ ਪੜਾਅਵਾਰ ਢੰਗ ਨਾਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਨਿੱਜੀ ਖੇਤਰ ਦੇ ਸਹਿਯੋਗ ਨਾਲ ਵੀ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ, ਲੋਕ ਪ੍ਰਤੀਨਿਧੀਆਂ ਅਤੇ ਸੰਸਦ ਮੈਂਬਰਾਂ ਦੇ ਸਹਿਯੋਗ ਨਾਲ ਖੇਤਰ ਨੂੰ ਵਿਕਸਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments