Monday, September 28, 2026
spot_img
HomeLatest Newsਪੰਜਾਬ ਵਿੱਚ ਸਫਾਈ ਕਰਮਚਾਰੀਆਂ ਤੇ ਲਾਠੀ ਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ...

ਪੰਜਾਬ ਵਿੱਚ ਸਫਾਈ ਕਰਮਚਾਰੀਆਂ ਤੇ ਲਾਠੀ ਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ :- ਸਰਬਜੀਤ ਸਿੰਘ ਸੋਨੂੰ

ਜੰਡਿਆਲਾ ਗੁਰੂ  (ਵਰਿੰਦਰ ਸਿੰਘ ਮਲਹੋਤਰਾ) ਬੀਤੇ ਦਿਨ ਪੂਰੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਧਰਨਾ ਪ੍ਰਦਰਸ਼ਨ ਕਰ ਰਹੇ ਸੀ ਪਰ ਬਰਨਾਲਾ ਵਿੱਚ ਪੰਜਾਬ ਪੁਲਿਸ ਦੀ ਗੁੰਡਾਗਰਦੀ ਵੇਖਣ ਨੂੰ ਮਿਲੀ|

ਜਿੱਥੇ ਔਰਤਾਂ ਤੇ ਨੌਜਵਾਨਾਂ ਤੇ ਲਾਠੀਚਾਰਜ ਕੀਤਾ ਗਿਆ ਤੇ ਬੜੀ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ । ਸਫਾਈ ਕਰਮਚਾਰੀਆਂ ਤੇ ਹੱਕ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਆਪਣੇ ਸਾਥੀਆਂ ਸਮੇਤ ਸੜਕਾਂ ਤੇ ਉਤਰੇ ਤੇ ਲਾਠੀ ਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਕੀਤੀ|

ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਦਾ ਹੱਕ ਹੈ ਕਿ ਉਹ ਆਪਣੀ ਮੰਗਾਂ ਨੂੰ ਲੈ ਕੇ ਪ੍ਰੋਟੈਸਟ ਕਰ ਸਕਦਾ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਜੋ ਲੋਕ ਦਿਨ ਰਾਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਨੇ ਤੇ ਜਦੋਂ ਉਹ ਆਪਣੀਆਂ ਮੰਗਾਂ ਮੰਗਦੇ ਨੇ ਸਰਕਾਰ ਕੋਲੋਂ ਤੇ ਉਦੋਂ ਉਹਨਾਂ ਤੇ ਲਾਠੀਚਾਰਜ ਕੀਤਾ ਜਾਂਦਾ ਹੈ ।ਉਹਨਾਂ ਕਿਹਾ ਕਿ ਅੱਜ ਸਮੁੱਚੀ ਕਾਂਗਰਸ ਹਾਈ ਕਮਾਂਡ ਸਫਾਈ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਲਾ ਕੇ ਖਲੋਤੀ ਹੈ ਤੇ ਉਹਨਾਂ ਦੀਆਂ ਮੰਗਾਂ ਸਰਕਾਰ ਨੂੰ ਜਲਦ ਤੋਂ ਜਲਦ ਮੰਨਣੀਆਂ ਚਾਹੀਦੀਆਂ ਨੇ ਇਸ ਮੌਕੇ ਤੇ ਹਾਜ਼ਰ ਸਰਬਜੀਤ ਸਿੰਘ ਕਰਨਦੀਪ ਸਿੰਘ ਸਿਮਰਦੀਪ ਸਿੰਘ ਰਣਜੀਤ ਸਿੰਘ ਸਕੱਤਰ ਸਿੰਘ ਜਗਜੀਤ ਸਿੰਘ ਹਰਪਾਲ ਸਿੰਘ ਮਨਜੀਤ ਸਿੰਘ ਆਦਿ ਹਾਜਰ ਸਨ

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments