Tuesday, September 22, 2026
spot_img
HomeLatest Newsਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ...

ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ  (ਵਰਿੰਦਰ ਸਿੰਘ ਮਲਹੋਤਰਾ)  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।

ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਅਤੇ ਮੁੱਛਲ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ ਹਿੱਤ ਦੀਆਂ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ਦੀ ਹਰ ਮਹੀਨੇ ਹਜ਼ਾਰਾਂ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਰਾਜ ਸਰਕਾਰ ਦੀ ਇੱਕ ਅਹਿਮ ਲੋਕ ਭਲਾਈ ਸਕੀਮ ਹੈ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਰਿਹਾ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਲਈ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜੰਡਿਆਲਾ ਗੁਰੂ ਦੀ ਤਰੱਕੀ, ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਵੱਧ ਸਮਰਪਣ ਨਾਲ ਕੰਮ ਕਰਦੇ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments