Wednesday, September 23, 2026
spot_img
HomeLatest Newsਸਫਾਈ ਸੇਵਕਾਂ ਦੀ ਕੁੱਟਮਾਰ ਮਾਮਲਾ: ਅੰਦੋਲਨ ਤੇਜ਼, 30 ਜੁਲਾਈ ਨੂੰ 'ਪੰਜਾਬ ਬੰਦ'...

ਸਫਾਈ ਸੇਵਕਾਂ ਦੀ ਕੁੱਟਮਾਰ ਮਾਮਲਾ: ਅੰਦੋਲਨ ਤੇਜ਼, 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਐਲਾਨ

ਬਰਨਾਲਾ (ਵੀਓਪੀ ਬਿਊਰੋ) ਬਰਨਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਫਾਈ ਸੇਵਕਾਂ ਦੀ ਕੁੱਟਮਾਰ ਮਾਮਲੇ ਨਾਲ ਜੁੜੀ ਸਾਹਮਣੇ ਆ ਰਹੀ ਹੈ। ਬਰਨਾਲਾ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਐਕਸ਼ਨ ਕਮੇਟੀ ਦੇ ਸੱਦੇ ‘ਤੇ ਅਣਮਿੱਥੇ ਸਮੇਂ ਲਈ ‘ਕਲਮ ਛੱਡ ਹੜਤਾਲ’ ਸ਼ੁਰੂ ਕਰ ਦਿੱਤੀ ਹੈ।

ਹਾਲਾਂਕਿ, ਅੱਜ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਬਾਜ਼ਾਰਾਂ ਵਿੱਚ ਕੋਈ ਵੱਡਾ ਅਸਰ ਦੇਖਣ ਨੂੰ ਨਹੀਂ ਮਿਲਿਆ ਅਤੇ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ। ਪਰ ਇਸ ਦੇ ਨਾਲ ਹੀ, ਸਫਾਈ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 30 ਜੁਲਾਈ ਨੂੰ ਮੁਕੰਮਲ ‘ਪੰਜਾਬ ਬੰਦ’ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਈ ਕੁੱਟਮਾਰ ਅਤੇ ਲਾਠੀਚਾਰਜ ਦੀ ਘਟਨਾ ਤੋਂ ਬਾਅਦ ਮਾਮਲਾ ਹੋਰ ਤੂਲ ਫੜਦਾ ਨਜ਼ਰ ਆ ਰਿਹਾ ਹੈ। ਅੱਜ ਦਿੱਲੀ ਤੋਂ ਬਰਨਾਲਾ ਪਹੁੰਚੇ ਰੋਇਲ ਵਾਲਮੀਕੀ ਰਾਸ਼ਟਰੀ ਵਾਲਮੀਕੀ ਸਮਾਜ ਦੇ ਪ੍ਰਧਾਨ ਵਿਸ਼ਾਲ ਚਾਵਲੀਆ ਸਮੇਤ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਉਹ ਪੰਜਾਬ ਦੇ ਨਾਲ-ਨਾਲ ਦਿੱਲੀ ਵਿੱਚ ਵੀ ਘੇਰਾਓ ਕਰਨਗੇ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕੂੜੇ ਦੇ ਢੇਰ ਲਗਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਭਵਨ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੰਗਾਂ ਨਾ ਮੰਨੇ ਜਾਣ ‘ਤੇ ਦਿੱਲੀ ਦੇ ਜੰਤਰ-ਮੰਤਰ ‘ਤੇ ਵੀ ਧਰਨਾ ਦਿੱਤਾ ਜਾਵੇਗਾ।

ਮੁਲਾਜ਼ਮਾਂ ਅਨੁਸਾਰ ਸਫਾਈ ਕਰਮਚਾਰੀ ਪੂਰੇ ਸ਼ਹਿਰ ਦੀ ਸਫਾਈ ਵਿਵਸਥਾ ਸੰਭਾਲਦੇ ਹਨ, ਪਰ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਅਨੁਸਾਰ ਤਨਖ਼ਾਹ ਅਤੇ ਸਹੂਲਤਾਂ ਨਹੀਂ ਮਿਲ ਰਹੀਆਂ। ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਨ੍ਹਾਂ ਦੀ ਅਣਮਿੱਥੇ ਸਮੇਂ ਲਈ ‘ਕਲਮ ਛੱਡ ਹੜਤਾਲ’ ਜਾਰੀ ਰਹੇਗੀ।

ਦੂਜੇ ਪਾਸੇ, ਸਫਾਈ ਕਰਮਚਾਰੀਆਂ ਨੇ ਨਗਰ ਨਿਗਮ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਇਹ ਅੰਦੋਲਨ ਦੇਸ਼ ਪੱਧਰ ‘ਤੇ ਲਿਜਾਇਆ ਜਾਵੇਗਾ।

ਫਿਲਹਾਲ ਬਰਨਾਲਾ ਵਿੱਚ ਬਾਜ਼ਾਰ ਭਾਵੇਂ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ, ਪਰ ਨਗਰ ਨਿਗਮ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਅਤੇ 30 ਜੁਲਾਈ ਨੂੰ ਐਲਾਨੇ ਗਏ ‘ਪੰਜਾਬ ਬੰਦ’ ਨੇ ਅੰਦੋਲਨ ਨੂੰ ਨਵਾਂ ਮੋੜ ਦੇ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ ਚੰਡੀਗੜ੍ਹ ਵਿੱਚ ਚੱਲ ਰਹੀ ਮੀਟਿੰਗ ਅਤੇ ਪੰਜਾਬ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments