Tuesday, September 22, 2026
spot_img
HomeLatest Newsਸੰਗਰੂਰ: ਬੀਜੇਪੀ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ

ਸੰਗਰੂਰ: ਬੀਜੇਪੀ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ

ਸੰਗਰੂਰ (ਵੀਓਪੀ ਬਿਊਰੋ) ਪੰਜਾਬ ਦੇ ਸੰਗਰੂਰ ਸ਼ਹਿਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਦਫ਼ਤਰ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਬੰ-ਬ ਨਾਲ ਹ-ਮਲਾ ਕੀਤਾ ਗਿਆ। ਇਸ ਅਚਾਨਕ ਹੋਏ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ।

ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਹਮਲੇ ਦੇ ਸਮੇਂ ਮੌਕੇ ‘ਤੇ ਵੱਡਾ ਹਾਦਸਾ ਟਲ ਗਿਆ, ਜਿਸ ਨਾਲ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸੁੱਖ ਦਾ ਸਾਹ ਲਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਕੇ ਸੀਸੀਟੀਵੀ (CCTV) ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments