Thursday, September 24, 2026
spot_img
HomeLatest NewsIND vs SL: ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਪਹਿਲੇ ਟੈਸਟ...

IND vs SL: ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਪਹਿਲੇ ਟੈਸਟ ਤੋਂ ਬਾਹਰ ਹੋਇਆ ਇਹ ਖਿਡਾਰੀ , ਟੀਮ ਵਿੱਚ ਨਵੇਂ ਚਿਹਰੇ ਨੂੰ ਮਿਲਿਆ ਮੌਕਾ

ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ।

ਸ਼੍ਰੀਲੰਕਾ ਖ਼ਿਲਾਫ਼ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੇ ਟੈਸਟ ਲਈ ਵਾਸ਼ਿੰਗਟਨ ਸੁੰਦਰ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ। 15 ਮੈਂਬਰੀ ਟੀਮ ਵਿੱਚ ਇੱਕ ਨਵੇਂ ਚਿਹਰੇ ਨੂੰ ਮੌਕਾ ਮਿਲਿਆ ਹੈ। ਟੀਮ ਵਿੱਚ 4 ਮਾਹਿਰ ਤੇਜ਼ ਗੇਂਦਬਾਜ਼ਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਉੱਥੇ ਹੀ ਅਫ਼ਗਾਨਿਸਤਾਨ ਖ਼ਿਲਾਫ਼ ਆਪਣੇ ਡੈਬਿਊ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਮਾਨਵ ਸੁਥਾਰ ਨੂੰ ਵੀ ਸ਼੍ਰੀਲੰਕਾ ਦੌਰੇ ਲਈ ਟੈਸਟ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਰਵਿੰਦਰ ਜਡੇਜਾ ਦੀ ਟੀਮ ਵਿੱਚ ਵਾਪਸੀ

ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਵਿੱਚ ਰਵਿੰਦਰ ਜਡੇਜਾ ਦੀ ਵਾਪਸੀ ਹੋਈ ਹੈ। ਉਨ੍ਹਾਂ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਖੇਡੇ ਗਏ ਇਕਲੌਤੇ ਟੈਸਟ ਤੋਂ ਆਰਾਮ ਦਿੱਤਾ ਗਿਆ ਸੀ। ਉੱਥੇ ਹੀ ਗੁਰਨੂਰ ਬਰਾੜ, ਜਿਨ੍ਹਾਂ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਪਹਿਲੀ ਵਾਰ ਟੈਸਟ ਟੀਮ ਵਿੱਚ ਚੁਣਿਆ ਗਿਆ ਸੀ, ਪਰ ਡੈਬਿਊ ਦਾ ਮੌਕਾ ਨਹੀਂ ਮਿਲਿਆ ਸੀ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸ਼੍ਰੀਲੰਕਾ ਦੌਰੇ ‘ਤੇ ਉਨ੍ਹਾਂ ਦਾ ਟੈਸਟ ਡੈਬਿਊ ਦਾ ਇੰਤਜ਼ਾਰ ਖ਼ਤਮ ਹੋ ਸਕਦਾ ਹੈ।
ਟੀਮ ਵਿੱਚ ਮੱਧ ਪ੍ਰਦੇਸ਼ ਦੇ ਆਲਰਾਊਂਡਰ ਸਾਰਾਂਸ਼ ਜੈਨ ਦੀ ਚੋਣ ਸਭ ਤੋਂ ਹੈਰਾਨ ਕਰਨ ਵਾਲੀ ਰਹੀ। ਸਾਰਾਂਸ਼ ਖੱਬੇ ਹੱਥ ਦੇ ਬੱਲੇਬਾਜ਼ ਹੋਣ ਦੇ ਨਾਲ-ਨਾਲ ਸੱਜੇ ਹੱਥ ਦੇ ਆਫ਼ ਸਪਿਨ ਗੇਂਦਬਾਜ਼ ਵੀ ਹਨ। ਆਪਣੇ ਫਰਸਟ ਕਲਾਸ ਕਰੀਅਰ ਵਿੱਚ ਉਨ੍ਹਾਂ ਨੇ 54 ਮੈਚਾਂ ਵਿੱਚ 2200 ਤੋਂ ਵੱਧ ਦੌੜਾਂ ਬਣਾਉਣ ਦੇ ਨਾਲ 188 ਵਿਕਟਾਂ ਵੀ ਹਾਸਲ ਕੀਤੀਆਂ ਹਨ।

ਸ਼੍ਰੀਲੰਕਾ ਖ਼ਿਲਾਫ਼ ਭਾਰਤ ਦੀ ਟੈਸਟ ਟੀਮ

ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ, ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸਾਈ ਸੁਦਰਸ਼ਨ, ਧ੍ਰੁਵ ਜੁਰੇਲ ਦੇਵਦੱਤ ਪੱਡਿਕਲ, ਮਾਨਵ ਸੁਥਾਰ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਗੁਰਨੂਰ ਬਰਾੜ, ਸਾਰਾਂਸ਼ ਜੈਨ

ਸ਼੍ਰੀਲੰਕਾ ਖ਼ਿਲਾਫ਼ 2 ਟੈਸਟ ਦੀ ਸੀਰੀਜ਼

ਭਾਰਤੀ ਟੀਮ ਸ਼੍ਰੀਲੰਕਾ ਦੌਰੇ ‘ਤੇ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਪਹਿਲਾ ਟੈਸਟ ਮੈਚ 15 ਅਗਸਤ ਤੋਂ ਗਾਲ ਵਿੱਚ ਸ਼ੁਰੂ ਹੋਵੇਗਾ, ਜਦਕਿ ਦੂਜਾ ਟੈਸਟ 23 ਅਗਸਤ ਤੋਂ ਕੋਲੰਬੋ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ 4 ਅਗਸਤ ਨੂੰ ਸ਼੍ਰੀਲੰਕਾ ਦੌਰੇ ਲਈ ਰਵਾਨਾ ਹੋਵੇਗੀ। ਇਸ ਤੋਂ ਪਹਿਲਾਂ ਟੀਮ 7 ਅਗਸਤ ਤੋਂ ਕੋਲੰਬੋ ਵਿੱਚ 4 ਦਿਨਾਂ ਦਾ ਅਭਿਆਸ (ਵਾਰਮ-ਅਪ) ਮੈਚ ਵੀ ਖੇਡੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments