ਦਿੱਲੀ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ
ਅਮਿਤ ਸ਼ਾਹ ਵਿਰੁੱਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਪੁਹੰਚੇ ਸੁਖਜਿੰਦਰ ਰੰਧਾਵਾ ਨੇ ਕਿਹਾ-ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣਾ ਗਲਤ
ਚੰਡੀਗੜ੍ਹ, (ਵੀਓਪੀ ਬਿਊਰੋ) :-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਹਾਰ ਅਤੇ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ AK-47 ਰਾਈਫਲਾਂ ਅਤੇ ਪੈਲੇਟ ਗੰਨਾਂ ਦੀ ਕਥਿਤ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਹੈ।






