Skip to content
Thursday, May 28, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
May
27
ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ: ਵੜਿੰਗ
jalandhar
Latest News
Punjab
ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ: ਵੜਿੰਗ
May 27, 2026
Voice of Punjab
ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ: ਵੜਿੰਗ
ਪੰਜਾਬ ਦੇ ਲੋਕ ਆਪ ਦੀ ਦਿਖਾਵੇਬਾਜ਼ੀ ਤੋਂ ਤੰਗ ਆ ਚੁੱਕੇ ਹਨ: ਵੜਿੰਗ
ਮਾਨ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ
ਚੰਡੀਗੜ੍ਹ, (ਵੀਓਪੀ ਬਿਊਰੋ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 9 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ, ਕਿਹਾ ਹੈ ਕਿ ਮੁੱਖ ਮੰਤਰੀ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ 2027 ਵਿੱਚ ਕਾਂਗਰਸ ਆਪਣੇ 2017 ਦੇ ਪ੍ਰਦਰਸ਼ਨ ਤੋਂ ਵੀ ਵਧੀਆ ਨਤੀਜੇ ਦੇਵੇਗੀ, ਕਿਉਂਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਨੇ 2022 ਵਿੱਚ ਇੱਕ ਵੱਡੀ ਗਲਤੀ ਕੀਤੀ ਸੀ।
ਮਾਨ ਦੇ ਦਾਅਵਿਆਂ ਦਾ ਤਿੱਖਾ ਜਵਾਬ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਦੇ ਸਕਦੇ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ, ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਨਾਟਕਾਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਆਗੂਆਂ ਨੂੰ “ਲਿਖ ਕੇ ਦੇਣ” ਵਾਲੇ ਅਜਿਹੇ ਡਰਾਮਿਆਂ ਦੀ ਆਦਤ ਹੈ ਕਿ ਉਹ ਕਿੰਨੀਆਂ ਸੀਟਾਂ ਜਿੱਤਣਗੇ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ 13 ਪਾਰਲੀਮਾਨੀ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ, ਲੇਕਿਨ ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਇਸ ਤੋਂ ਇਲਾਵਾ, 2022 ਵਿੱਚ 92 ਵਿਧਾਨ ਸਭਾ ਹਲਕੇ ਜਿੱਤਣ ਵਾਲੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਘਟ ਕੇ ਸਿਰਫ਼ 32 ਵਿਧਾਨ ਸਭਾ ਹਲਕਿਆਂ ਤੱਕ ਸਿਮਟ ਗਈ। ਉਨ੍ਹਾਂ ਨੇ ਕਿਹਾ ਕਿ ਉਸ ਤੋਂ ਬਾਅਦ ਇਹ ਗਿਰਾਵਟ ਲਗਾਤਾਰ ਜਾਰੀ ਹੈ ਅਤੇ ਕਿਸੇ ਨੂੰ ਨਹੀਂ ਪਤਾ ਕਿ ਇਹ ਕਿੱਥੇ ਜਾ ਕੇ ਰੁਕੇਗੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗੈਂਗਸਟਰ ਕਲਚਰ ਦੇ ਵਾਧੇ ਅਤੇ ਨਸ਼ਿਆਂ ਦੇ ਫੈਲਾਅ ਕਾਰਨ ਲੋਕਾਂ ਵਿੱਚ ਆਪ ਸਰਕਾਰ ਖ਼ਿਲਾਫ਼ ਭਾਰੀ ਗੁੱਸਾ ਅਤੇ ਨਾਰਾਜ਼ਗੀ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ, ਲੁੱਟਿਆ ਅਤੇ ਧੋਖੇ ਦਾ ਸ਼ਿਕਾਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਮਾਨ ਸਾਹਿਬ ਅਜੇ ਵੀ ਇਹ ਮੰਨਦੇ ਹਨ ਕਿ ਆਪ ਚੋਣਾਂ ਜਿੱਤੇਗੀ, ਤਾਂ ਇਹੀ ਕਿਹਾ ਜਾ ਸਕਦਾ ਹੈ ਕਿ ਉਹ ਸੱਚਮੁੱਚ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ।
ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਦੀ ਤੁਲਨਾ ਪਿਛਲੀਆਂ ਕਾਂਗਰਸ ਸਰਕਾਰਾਂ ਨਾਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੋ ਸਕਦਾ ਹੈ ਅਸੀਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਨਾ ਕਰ ਸਕੇ ਹੋਈਏ, ਪਰ ਨਸ਼ਿਆਂ ਦੀ ਤਸਕਰੀ ਇੰਨੀ ਬੇਕਾਬੂ ਨਹੀਂ ਸੀ ਜਿੰਨੀ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਹੈ। ਇਸੇ ਤਰ੍ਹਾਂ, ਗੈਂਗਸਟਰਾਂ ਦੀ ਹਿੰਮਤ ਵੀ ਅੱਜ ਵਾਂਗ ਨਹੀਂ ਸੀ, ਕਿਉਂਕਿ ਇਨ੍ਹਾਂ ਨੂੰ ਕਾਨੂੰਨ ਦਾ ਡਰ ਹੁੰਦਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀ ਤਸਕਰੀ ਅਤੇ ਅਪਰਾਧ ਦੇ ਮਾਮਲੇ ਵਿੱਚ ਆਪ ਨੇ ਅਕਾਲੀਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਦੁਹਰਾਇਆ ਕਿ 2027 ਵਿੱਚ ਪੰਜਾਬ ਅੰਦਰ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਕੇ ਗਰੰਟੀ ਦਿੰਦੇ ਹਨ ਕਿ ਕਾਂਗਰਸ 2017 ਦੇ ਆਪਣੇ ਪ੍ਰਦਰਸ਼ਨ ਤੋਂ ਵੀ ਬਿਹਤਰ ਨਤੀਜੇ ਲਿਆਏਗੀ, ਜਦਕਿ ਆਪ ਆਪਣੀ ਸਿਆਸੀ ਹੋਂਦ ਬਚਾਉਣ ਲਈ ਸੰਘਰਸ਼ ਕਰਦੀ ਨਜ਼ਰ ਆਵੇਗੀ। ਉਨ੍ਹਾਂ ਨੇ ਕਿਹਾ ਕਿ ਕੁਝ ਹੀ ਮਹੀਨਿਆਂ ਵਿੱਚ ਇਹ ਸਾਬਤ ਹੋ ਜਾਵੇਗਾ ਕਿ ਕੌਣ ਸਹੀ ਸੀ ਅਤੇ ਕੌਣ ਗਲਤ ਹੈ।
Post navigation
ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਵੜਿੰਗ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ
ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us