ਜਰਸੀ ਦੇ ਰੰਗ ਬਦਲਣ ਦੀ ਬਜਾਏ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇ ਸਰਕਾਰ ‘ਆਪ’ ਵੀ ਪੰਜਾਬ ਵਿੱਚ ਰੰਗਾਂ ਦੀ ਰਾਜਨੀਤੀ ਕਰ ਰਹੀ ਹੈ, ਸਰਕਾਰੀ ਮਸ਼ੀਨਰੀ ਅਤੇ ਸਕੂਲਾਂ ਨੂੰ ਪਾਰਟੀ ਦੇ ਰੰਗਾਂ ਵਿੱਚ ਰੰਗਿਆ
ਚੰਡੀਗੜ੍ਹ (ਵੀਓਪੀ ਬਿਊਰੋ) ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ, ਉਲੰਪਿਅਨ ਅਤੇ ਵਿਧਾਇਕ ਪਰਗਟ ਸਿੰਘ ਨੇ ਭਾਰਤੀ ਹਾਕੀ ਟੀਮ ਦੀ ਰਵਾਇਤੀ ਨੀਲੀ ਜਰਸੀ ਦਾ ਰੰਗ ਬਦਲਣ ‘ਤੇ ਸਖ਼ਤ ਐਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਭਾਰਤੀ ਹਾਕੀ ਟੀਮ ਨੀਲੇ ਰੰਗ ਦੀ ਜਰਸੀ ਪਹਿਨਦੀ ਆ ਰਹੀ ਹੈ ਅਤੇ ਇਹ ਰੰਗ ਦੇਸ਼ ਦੀ ਖੇਡ ਪਛਾਣ ਦਾ ਅਟੁੱਟ ਹਿੱਸਾ ਬਣ ਚੁੱਕਾ ਹੈ।








