Saturday, August 1, 2026
spot_img
HomeLatest Newsਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ...

ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਜੰਡਿਆਲਾ ਗੁਰੂ ( ਵਰਿੰਦਰ ਸਿੰਘ ਮਲਹੋਤਰਾ )- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਂਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।

ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਮੀਰਾਂਕੋਟ, ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਅਤੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਲੋੜ ਹੈ ਇਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਤਾਂ ਹੀਂ ਇਕ ਵਧੀਆ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਇਸ ਮੌਕੇ ਹੋਰਨਾਂ ਤੋ ਇਲਾਵਾ ਡਾ. ਨਿਰਮਲ ਸਿੰਘ, ਚਰਨਜੀਤ ਸਿੰਘ ਟੀਟੋ, ਅਵਤਾਰ ਸਿੰਘ ਟੱਕਰ ਸਾਬਕਾ ਪ੍ਰਧਾਨ ਖਾਲਸਾ ਆਟੋ ਰਿਕਸ਼ਾ ਯੂਨੀਅਨ , ਡਾ. ਲਖਵਿੰਦਰ ਸਿੰਘ ਰੰਧਾਵਾ, ਕਾਮਰੇਡ ਸ਼ੇਰਗਿੱਲ, ਡਾ. ਗੁਲਜਾਰ ਸਿੰਘ ਜੋਸਨ, ਡਾ. ਦਵਿੰਦਰ ਸਿੰਘ, ਸਤੀਸ਼ ਕੁਮਾਰ, ਸੁਰਿੰਦਰ ਸਿੰਘ ਭੱਟੀ, ਗੁਰਮੀਤ ਸਿੰਘ ਥਿੰਦ, ਭੁਪਿੰਦਰ ਸਿੰਘ ਭਿੰਦਾ, ਗੁਰਮੀਤ ਸਿੰਘ ਥਿੰਦ, ਮਨੀ,
ਸਿਮਰਨਦੀਪ ਸਿੰਘ ਭੱਟੀ, ਹਰਵਿੰਦਰ ਸਿੰਘ ਮੰਗਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments