Sunday, August 2, 2026
spot_img
HomeLatest Newsਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ 'ਚ ਓ.ਬੀ.ਸੀ....

ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ‘ਚ ਓ.ਬੀ.ਸੀ. ਵਰਗ ਪਾਵੇਗਾ ਅਹਿਮ ਯੋਗਦਾਨ: ਸਰਬਜੀਤ ਸਿੰਘ ਸੋਨੂ ਜੰਡਿਆਲਾ

ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਕਾਂਗਰਸ ਦੀ ਸਰਕਾਰ ਬਣਾਉਣਾ ਜ਼ਰੂਰੀ: ਵਰਕਿੰਗ ਪ੍ਰਧਾਨ

ਅੰਮ੍ਰਿਤਸਰ (ਵੀਓਪੀ ਬਿਊਰੋ)  ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਓ.ਬੀ.ਸੀ. (OBC) ਵਰਗ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ. ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂ ਜੰਡਿਆਲਾ ਨੇ ਇੱਕ ਅਹਿਮ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਕੀਤਾ।

ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸੋਨੂ ਜੰਡਿਆਲਾ ਨੇ ਕਿਹਾ ਕਿ 2027 ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਬਿਲਕੁਲ ਤੈਅ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਹਰ ਕਿਸੇ ਨੂੰ ਬਣਦਾ ਮਾਣ-ਸਨਮਾਨ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਜਨਤਾ ਨਾਲ ਜੋ ਵੀ ਵਾਅਦੇ ਕਰਦੀ ਹੈ, ਉਨ੍ਹਾਂ ਨੂੰ ਪੂਰਾ ਵੀ ਕਰਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਜੇਕਰ ਰਾਜ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਣਾ ਹੈ ਤਾਂ ਕਾਂਗਰਸ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ।

ਸਰਬਜੀਤ ਸਿੰਘ ਸੋਨੂ ਨੇ ਦੱਸਿਆ ਕਿ ਉਹ ਓ.ਬੀ.ਸੀ. ਵਰਗ ਦੇ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਇਸ ਵਰਗ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਪੂਰੇ ਉਤਸ਼ਾਹ ਨਾਲ 2027 ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ ਹਨ।

ਇਸ ਮੌਕੇ ਸਰਬਜੀਤ ਸਿੰਘ, ਹਰਮਨਦੀਪ ਸਿੰਘ, ਜੋਬਨਜੀਤ ਸਿੰਘ, ਸਕੱਤਰ ਸਿੰਘ, ਸੁਰਜੀਤ ਸਿੰਘ, ਤੇਜਿੰਦਰ ਸਿੰਘ, ਕਰਮਦੀਪ ਸਿੰਘ, ਸਿਮਰਦੀਪ ਸਿੰਘ, ਜਤਿੰਦਰ ਸਿੰਘ ਸਮੇਤ ਵੱਖ-ਵੱਖ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments