Tuesday, August 4, 2026
spot_img
HomeLatest Newsਜਲੰਧਰ: ਫਗਵਾੜਾ ਗੇਟ ਇਲੈਕਟ੍ਰਿਕ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ Joy Malik ਦੀ ਮਾਤਾ...

ਜਲੰਧਰ: ਫਗਵਾੜਾ ਗੇਟ ਇਲੈਕਟ੍ਰਿਕ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ Joy Malik ਦੀ ਮਾਤਾ ਵੀਨਾ ਮਲਿਕ ਦਾ ਦੇਹਾਂਤ, ਸ਼ਹਿਰ ਵਿੱਚ ਸੋਗ ਦੀ ਲਹਿਰ

ਜਲੰਧਰ (ਵੀਓਪੀ ਬਿਊਰੋ) ਜਲੰਧਰ ਦੇ ਫਗਵਾੜਾ ਗੇਟ ਇਲੈਕਟ੍ਰਿਕ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜੁਆਏ ਮਲਿਕ ਦੀ ਮਾਤਾ ਅਤੇ ਉੱਘੇ ਵਕੀਲ ਕਵੀ ਰਾਜ ਮਲਿਕ ਦੀ ਪਤਨੀ ਵੀਨਾ ਮਲਿਕ ਦੇ ਅਚਾਨਕ ਦੇਹਾਂਤ ਨਾਲ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਸਮਾਜਿਕ, ਵਪਾਰਕ ਅਤੇ ਧਾਰਮਿਕ ਵਰਗਾਂ ਨਾਲ ਜੁੜੇ ਲੋਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ।

ਵੀਨਾ ਮਲਿਕ ਦੇ ਦੇਹਾਂਤ ਨੂੰ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣ-ਪਹਿਚਾਣ ਵਾਲਿਆਂ ਲਈ ਇੱਕ ਵੱਡਾ ਸਦਮਾ ਮੰਨਿਆ ਜਾ ਰਿਹਾ ਹੈ। ਫਿਲਹਾਲ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਸਮੇਂ ਅਤੇ ਸਥਾਨ ਸਬੰਧੀ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਪਰਿਵਾਰ ਨੇ ਦੱਸਿਆ ਹੈ ਕਿ ਅੰਤਿਮ ਸੰਸਕਾਰ ਸਬੰਧੀ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।

ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਵੀਨਾ ਮਲਿਕ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਬਖ਼ਸ਼ਣ ਲਈ ਅਰਦਾਸ ਕੀਤੀ ਹੈ।

Joy Malik ਦੀ ਮਾਤਾ ਜੀ ਦੇ ਦਿਹਾਂਤ ਤੇ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ (ਏਮਾ) ਦੇ ਚੇਅਰਮੈਨ ਅਤੇ ਸੀਨੀਅਰ ਪੱਤਰਕਾਰ ਨਰਿੰਦਰ ਨੰਦਨ ਨੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਦਿਆਂ ਵਿਛੁੜੀ ਆਤਮਾ ਦੀ ਸ਼ਾਂਤੀ ਲਈ ਪ੍ਰਭੂ ਅੱਗੇ ਪ੍ਰਾਰਥਨਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments