Wednesday, August 12, 2026
spot_img
HomeLatest Newsਰਾਹੁਲ ਗਾਂਧੀ ਸਵਾਲ ਪੁੱਛਣ ਤੋਂ ਪਹਿਲਾਂ ਜਵਾਬ ਸੁਣਨ ਦੀ ਹਿੰਮਤ ਦਿਖਾਉਣ: ਪ੍ਰੋ....

ਰਾਹੁਲ ਗਾਂਧੀ ਸਵਾਲ ਪੁੱਛਣ ਤੋਂ ਪਹਿਲਾਂ ਜਵਾਬ ਸੁਣਨ ਦੀ ਹਿੰਮਤ ਦਿਖਾਉਣ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ, (ਵੀਓਪੀ ਬਿਊਰੋ) ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਸਵਾਲ ਤਾਂ ਪੁੱਛਣਾ ਚਾਹੁੰਦੇ ਹਨ, ਪਰ ਉਨ੍ਹਾਂ ਦੇ ਜਵਾਬ ਸੁਣਨ ਲਈ ਤਿਆਰ ਨਹੀਂ।

ਪ੍ਰੋ. ਖਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਰਚਾ ਤੋਂ ਇਨਕਾਰ ਨਹੀਂ ਕੀਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖੁਦ ਸੰਸਦ ਵਿੱਚ ਇਸ ਮਾਮਲੇ ’ਤੇ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ, “ਰਾਹੁਲ ਗਾਂਧੀ ਜੀ, ਸਵਾਲ ਪੁੱਛਣੇ ਹਨ ਤਾਂ ਪੂਰੇ ਹੱਕ ਨਾਲ ਪੁੱਛੋ, ਪਰ ਜਵਾਬ ਸੁਣਨ ਦੀ ਹਿੰਮਤ ਵੀ ਰੱਖੋ। ਸੰਸਦ ਬਹਿਸ ਦਾ ਮੰਚ ਹੈ—ਭੱਜਣ ਦਾ ਨਹੀਂ।”
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਚਰਚਾ ਲਈ ਤਿਆਰੀ ਦੇ ਬਾਵਜੂਦ ਸੰਸਦ ਦੀ ਕਾਰਵਾਈ ਵਿੱਚ ਲਗਾਤਾਰ ਵਿਘਨ ਪਾਉਣਾ ਰਾਹੁਲ ਗਾਂਧੀ ਦੀ ਸੰਸਦੀ ਭੂਮਿਕਾ ਅਤੇ ਨੀਅਤ ’ਤੇ ਸਵਾਲ ਖੜ੍ਹੇ ਕਰਦਾ ਹੈ।

 

ਪ੍ਰੋ. ਖਿਆਲਾ ਨੇ ਝਾਰਖੰਡ ਦੇ ਵਿਦਿਆਰਥੀਆਂ ਦੇ ਮਾਮਲੇ ’ਤੇ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਕਥਿਤ ਚੁੱਪੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਆਵਾਜ਼ ਦੱਸਣ ਵਾਲੀ ਕਾਂਗਰਸ ਨੂੰ ਝਾਰਖੰਡ ਵਿੱਚ ਵਿਦਿਆਰਥੀਆਂ ਨਾਲ ਪੁਲਿਸ ਕਾਰਵਾਈ ਅਤੇ ਕਥਿਤ ਜ਼ਿਆਦਤੀ ਦੇ ਦੋਸ਼ਾਂ ’ਤੇ ਵੀ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਜ਼ਿਆਦਤੀ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਜੇ ਪੁਲਿਸ ਵੱਲੋਂ ਕਾਨੂੰਨ ਦੀ ਹੱਦ ਪਾਰ ਕਰਨ ਦੇ ਦੋਸ਼ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਨਾਲ ਹੀ ਕਾਂਗਰਸ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਵਿਦਿਆਰਥੀਆਂ ਦੇ ਅਧਿਕਾਰ ਸਿਰਫ਼ ਉਸ ਵੇਲੇ ਹੀ ਕਿਉਂ ਯਾਦ ਆਉਂਦੇ ਹਨ, ਜਦੋਂ ਕਿਸੇ ਮੁੱਦੇ ਨੂੰ ਕੇਂਦਰ ਸਰਕਾਰ ਖ਼ਿਲਾਫ਼ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਸਕੇ।

ਭਾਜਪਾ ਬੁਲਾਰੇ ਨੇ ਕਾਂਗਰਸ ’ਤੇ ਦੋਹਰੇ ਰਾਜਨੀਤਿਕ ਮਾਪਦੰਡ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਘੇਰਨ ਦਾ ਮੌਕਾ ਮਿਲਣ ’ਤੇ ਤੁਰੰਤ ਸਿਆਸੀ ਮੁਹਿੰਮ ਚਲਾਈ ਜਾਂਦੀ ਹੈ, ਜਦਕਿ ਸਹਿਯੋਗੀ ਸਰਕਾਰਾਂ ’ਤੇ ਸਵਾਲ ਉੱਠਣ ’ਤੇ ਚੁੱਪੀ ਧਾਰ ਲਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਸਿਆਸੀ ਨਾਅਰਿਆਂ ਤੱਕ ਸੀਮਤ ਕਰਨ ਦੀ ਬਜਾਏ ਸੰਸਦ ਵਿੱਚ ਤੱਥਾਂ ਦੇ ਆਧਾਰ ’ਤੇ ਗੰਭੀਰ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਮਰਿਆਂ ਸਾਹਮਣੇ ਹੰਗਾਮਾ ਕਰਨਾ ਆਸਾਨ ਹੈ, ਪਰ ਸੰਸਦ ਦੇ ਅੰਦਰ ਤੱਥਾਂ ਨਾਲ ਸਰਕਾਰ ਨੂੰ ਘੇਰਨਾ ਸਿਆਸੀ ਸਮਰੱਥਾ ਦੀ ਅਸਲ ਪਰਖ ਹੈ।

ਮਾਨਸੂਨ ਸੈਸ਼ਨ ਦੇ ਆਖਰੀ ਦਿਨ ਨੇੜੇ ਹੋਣ ਦਾ ਹਵਾਲਾ ਦਿੰਦਿਆਂ ਪ੍ਰੋ. ਖਿਆਲਾ ਨੇ ਕਿਹਾ ਕਿ ਲਗਾਤਾਰ ਹੰਗਾਮੇ ਕਾਰਨ ਸੰਸਦ ਦੀ ਕਾਰਵਾਈ ਪ੍ਰਭਾਵਿਤ ਹੋਣਾ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ। ਉਨ੍ਹਾਂ ਕਿਹਾ ਕਿ ਸੰਸਦ ਕਰੋੜਾਂ ਟੈਕਸਦਾਤਿਆਂ ਦੇ ਪੈਸੇ ਨਾਲ ਚੱਲਦੀ ਹੈ ਅਤੇ ਇਸ ਦਾ ਹਰ ਮਿੰਟ ਦੇਸ਼ ਦੀ ਜਨਤਾ ਨਾਲ ਜੁੜਿਆ ਹੋਇਆ ਹੈ।

ਪ੍ਰੋ. ਖਿਆਲਾ ਨੇ ਰਾਹੁਲ ਗਾਂਧੀ ਨੂੰ ਸਿੱਧੇ ਸਵਾਲ ਕਰਦਿਆਂ ਕਿਹਾ ਕਿ ਜਦੋਂ ਗ੍ਰਹਿ ਮੰਤਰੀ ਸੰਸਦ ਵਿੱਚ ਚਰਚਾ ਅਤੇ ਜਵਾਬ ਦੇਣ ਲਈ ਤਿਆਰ ਹਨ ਤਾਂ ਕਾਂਗਰਸ ਚਰਚਾ ਤੋਂ ਪਿੱਛੇ ਕਿਉਂ ਹਟ ਰਹੀ ਹੈ? ਜੇ ਵਿਦਿਆਰਥੀਆਂ ’ਤੇ ਪੁਲਿਸ ਕਾਰਵਾਈ ਬਾਰੇ ਤੱਥ ਹਨ ਤਾਂ ਉਨ੍ਹਾਂ ਨੂੰ ਸੰਸਦ ਦੇ ਰਿਕਾਰਡ ’ਤੇ ਕਿਉਂ ਨਹੀਂ ਰੱਖਿਆ ਜਾਂਦਾ? ਝਾਰਖੰਡ ਦੇ ਵਿਦਿਆਰਥੀਆਂ ਨਾਲ ਕਥਿਤ ਪੁਲਿਸ ਜ਼ਿਆਦਤੀ ’ਤੇ ਕਾਂਗਰਸ ਦੀ ਸਪੱਸ਼ਟ ਅਤੇ ਜਨਤਕ ਪ੍ਰਤੀਕਿਰਿਆ ਕਿੱਥੇ ਹੈ?
ਉਨ੍ਹਾਂ ਕਿਹਾ ਕਿ ਭਾਜਪਾ ਸੰਸਦੀ ਲੋਕਤੰਤਰ ਵਿੱਚ ਰਚਨਾਤਮਕ ਵਿਰੋਧ ਦੇ ਹੱਕ ਦਾ ਸਨਮਾਨ ਕਰਦੀ ਹੈ, ਪਰ ਵਿਰੋਧ ਦੇ ਨਾਮ ’ਤੇ ਸੰਸਦ ਨੂੰ ਬੰਧਕ ਬਣਾਉਣ ਦੀ ਰਾਜਨੀਤੀ ਨੂੰ ਦੇਸ਼ ਦੀ ਜਨਤਾ ਸਵੀਕਾਰ ਨਹੀਂ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments