ਜੰਡਿਆਲਾ ਗੁਰੂ (ਵੀਓਪੀ ਬਿਊਰੋ) ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ । ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ 40 ਦੇ ਕਰੀਬ ਵੱਡੀਆਂ ਰੈਲੀਆਂ ਕੀਤੀਆਂ ਗਈਆਂ ਸਨ ਅਤੇ ਹੁਣ ਫਿਰ 15 ਦੇ ਕਰੀਬ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਧ ਕੀਤਾ ਜਾ ਰਿਹਾ ਹੈ ।

ਇਸੇ ਲੜੀ ਦੇ ਤਹਿਤ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਵੱਖ ਵੱਖ ਆਗੂਆਂ ਨੂੰ ਅਹੁਦੇ ਵੀ ਵੰਡੇ ਜਾ ਰਹੇ ਹਨ । ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸੁਖਵਿੰਦਰ ਸਿੰਘ ਪਾਰਸ ਮਲਹੋਤਰਾ ਨੂੰ ਪਾਰਟੀ ਦਾ ਸੰਯੁਕਤ ਸਕੱਤਰ ਥਾਪਿਆ ਗਿਆ ਹੈ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਸ ਮਲਹੋਤਰਾ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਇੱਕ ਪ੍ਰਮੁੱਖ ਅਹੁਦਾ ਦੇਕੇ ਮੇਰੇ ਪਰਿਵਾਰ ਨੂੰ ਜੋ ਮਾਨ ਸਨਮਾਨ ਬਖਸ਼ਿਆ ਹੈ ਮੈਂ ਉਸ ਲਈ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦੀ ਰਹਾਂਗਾ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਬੂਥ ਪੱਧਰ ਤੇ ਕੰਮ ਕਰਕੇ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ ।






