ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਾਂਗਰਸੀ ਆਗੂ ਨਵਤੇਜ ਸਿੰਘ ਅਮਰਕੋਟ ਨੇ ਕਿਹਾ ਕਿ ਚੰਨੀ ਸਾਹਿਬ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਕੰਮ ਕੀਤਾ।

ਨਵਤੇਜ ਸਿੰਘ ਅਮਰਕੋਟ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਥੋੜ੍ਹੇ ਸਮੇਂ ਦੇ ਕਾਰਜਕਾਲ ਦੌਰਾਨ ਵੀ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਚੰਨੀ ਦੀ ਸਾਦਗੀ, ਲੋਕਾਂ ਤੱਕ ਸਿੱਧੀ ਪਹੁੰਚ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਸੋਚ ਨੇ ਉਨ੍ਹਾਂ ਨੂੰ ਲੋਕਾਂ ਦੇ ਨੇੜੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ।







