Thursday, August 13, 2026
spot_img
HomeLatest Newsਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਨੇ ਦੁਨੀਆ ਨੂੰ ਕਿਹਾ ਅਲਵਿਦਾ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਨੇ ਦੁਨੀਆ ਨੂੰ ਕਿਹਾ ਅਲਵਿਦਾ

ਫ਼ਿਰੋਜ਼ਪੁਰ (ਵੀਓਪੀ ਬਿਊਰੋ) ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਤੂਤ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ ਹੋ ਗਿਆ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿਸ ਦੌਰਾਨ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਮਰਥਕਾਂ ਅਤੇ ਖੇਡ ਪ੍ਰੇਮੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਗੁਰਜੀਤ ਸਿੰਘ ਤੂਤ ਦਾ ਕਬੱਡੀ ਦੀ ਦੁਨੀਆ ਵਿੱਚ ਵੱਡਾ ਨਾਮ ਸੀ। ਉਹ ਆਪਣੀ ਸ਼ਾਨਦਾਰ ਖੇਡ ਅਤੇ ਰੇਡਰ ਵਜੋਂ ਬਣਾਈ ਪਛਾਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਕਬੱਡੀ ਜਗਤ ਅਤੇ ਪਿੰਡ ਤੂਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਸਮਰਥਕਾਂ ਮੁਤਾਬਕ ਗੁਰਜੀਤ ਸਿੰਘ ਤੂਤ ਗਲਤ ਸੰਗਤ ਦਾ ਸ਼ਿਕਾਰ ਹੋ ਗਏ ਸਨ ਅਤੇ ਉਨ੍ਹਾਂ ਨੂੰ ਖੁਦ ਵੀ ਇਸ ਗੱਲ ਦਾ ਅਹਿਸਾਸ ਸੀ। ਸਮਰਥਕਾਂ ਦਾ ਕਹਿਣਾ ਹੈ ਕਿ ਗੁਰਜੀਤ ਨੇ ਆਪਣੀ ਜ਼ਿੰਦਗੀ ਨੂੰ ਸੁਧਾਰਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਇਸ ਮੁਸ਼ਕਲ ਦੌਰ ਤੋਂ ਪੂਰੀ ਤਰ੍ਹਾਂ ਬਾਹਰ ਨਹੀਂ ਨਿਕਲ ਸਕੇ।

ਅੱਜ ਗੁਰਜੀਤ ਤੂਤ ਸਾਡੇ ਵਿਚਕਾਰ ਨਹੀਂ ਰਹੇ, ਪਰ ਕਬੱਡੀ ਦੇ ਮੈਦਾਨ ਵਿੱਚ ਉਨ੍ਹਾਂ ਦੀ ਖੇਡ ਅਤੇ ਉਨ੍ਹਾਂ ਨਾਲ ਜੁੜੀਆਂ ਯਾਦਾਂ ਹਮੇਸ਼ਾ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ।

ਗੁਰਜੀਤ ਸਿੰਘ ਤੂਤ ਦੇ ਦਿਹਾਂਤ ਨਾਲ ਪਰਿਵਾਰ ਨੂੰ ਵੱਡਾ ਸਦਮਾ ਲੱਗਾ ਹੈ, ਜਦਕਿ ਕਬੱਡੀ ਖੇਡ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਖੇਡ ਪ੍ਰੇਮੀਆਂ ਅਤੇ ਕਬੱਡੀ ਖਿਡਾਰੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments