Tuesday, September 29, 2026
spot_img
HomeLatest Newsਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਫਾਇਰਿੰਗ, ਸੁਖਬੀਰ ਬਾਦਲ ਨੂੰ ਸੁਣਾਈ...

ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਫਾਇਰਿੰਗ, ਸੁਖਬੀਰ ਬਾਦਲ ਨੂੰ ਸੁਣਾਈ ਸੀ ਸਜ਼ਾ

ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇੱਕ ਰੌਂਦ ਬਰਾਮਦ ਹੋਇਆ।

ਪਰਿਵਾਰਕ ਮੈਂਬਰਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਘਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਸੀਸੀਟੀਵੀ ਫੁਟੇਜ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।

ਤੁਹਾਨੂੰ ਦਸ ਦੇਈਏ ਕਿ 30 ਅਗਸਤ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਅਪਰਾਧਾਂ ਦੇ ਦੋਸ਼ ਹੇਠ ‘ਤਨਖ਼ਾਹੀਆ’ (ਧਾਰਮਿਕ ਦੋਸ਼ੀ) ਕਰਾਰ ਦਿੱਤਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments