Friday, August 14, 2026
spot_img
HomeLatest Newsਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੁਖਮਿੰਦਰ ਸਿੰਘ ਰਾਜਪਾਲ...

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੁਖਮਿੰਦਰ ਸਿੰਘ ਰਾਜਪਾਲ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ (ਰੰਗਪੁਰੀ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁ: ਮਾਤਾ ਸਾਹਿਬ ਕੌਰ ਜੀ ਵਿਖੇ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਰਾਜਪਾਲ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ। ਰਾਜਪਾਲ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ।

ਰਾਜਪਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments