Saturday, August 15, 2026
spot_img
HomeLatest Newsਅਕਾਲੀ ਆਗੂਆਂ ਨੇ ਸੁਖਬੀਰ ਬਾਦਲ 'ਤੇ ਹਮਲੇ ਦਾ ਤਿੱਖਾ ਵਿਰੋਧ ਕੀਤਾ, ਅਤੇ...

ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ‘ਤੇ ਹਮਲੇ ਦਾ ਤਿੱਖਾ ਵਿਰੋਧ ਕੀਤਾ, ਅਤੇ ਮੰਗ ਕੀਤੀ ਕਿ ਸੀ.ਬੀ.ਆਈ. ਜਾਂਚ ਕਰਵਾਏ ਕੇਂਦਰ – ਅਕਾਲੀ ਆਗੂ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ):ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਜਿਨ੍ਹਾਂ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ, ਐਸਸੀ ਵਿੰਗ ਜ਼ਿਲ੍ਹਾ ਪ੍ਰਧਾਨ ਭਾਈ ਮਨਜੀਤ ਸਿੰਘ ਭੱਟੀ, ਸੀਨੀਅਰ ਅਕਾਲੀ ਆਗੂ ਭਾਈ ਹਰਵਿੰਦਰ ਸਿੰਘ ਫ਼ੌਜੀ ਨੰਗਲ ਦਿਆਲ ਸਿੰਘ, ਜਰਨਲ ਸਕੱਤਰ ਜਥੇਦਾਰ ਬਲਦੇਵ ਸਿੰਘ ਨਵਾਂ ਪਿੰਡ ਵੱਲੋਂ ਅੱਜ ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਨੇੜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਗਈ।

ਅਕਾਲੀ ਆਗੂਆਂ ਨੇ ਇਸ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ, ਪਰ ਮਤਭੇਦਾਂ ਨੂੰ ਹਿੰਸਕ ਦਾ ਰੂਪ ਦੇਣਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਲੋਕਤੰਤਰਿਕ ਪਰੰਪਰਾਵਾਂ ਲਈ ਕਾਫੀ ਚਿੰਤਾਜਨਕ ਹੈ।

ਆਗੂਆਂ ਨੇ ਕਿਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਉਂਦਿਆਂ ਪਿਛਲੇ ਡੇਢ ਸਾਲ ਵਿਚ ਦੂਜੀ ਵਾਰ ਹਮਲਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਸੇ ਸੋਚੀ-ਸਮਝੀ ਸਾਜ਼ਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਅਤੇ ਸ ਬਾਦਲ ਦੀ ਸੁਰੱਖਿਆ ਯਕੀਨੀ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਬਣਾਈ ਜਾਵੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments