Tuesday, August 18, 2026
spot_img
HomeLatest Newsਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੁਲਿਸ ਸਾਂਝ ਕੇਂਦਰ ਜੰਡਿਆਲਾ ਗੁਰੂ ਦੀ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੁਲਿਸ ਸਾਂਝ ਕੇਂਦਰ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ

ਜੰਡਿਆਲਾ ਗੁਰੂ,(ਵਰਿੰਦਰ ਸਿੰਘ ਮਲਹੋਤਰਾ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।

ਉਨ੍ਹਾਂ ਸਾਂਝ ਕੇਂਦਰ ਦੇ ਰਿਕਾਰਡ, ਕੰਮਕਾਜ ਦੇ ਢੰਗ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸਾਂਝ ਕੇਂਦਰ ਵਿਖੇ ਆਏ ਲੋਕਾਂ ਨਾਲ ਗੱਲਬਾਤ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਸਾਂਝ ਕੇਂਦਰ ਲੋਕਾਂ ਅਤੇ ਪੁਲਿਸ ਦਰਮਿਆਨ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਪੁਲਿਸ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਇੱਕ ਸੁਚੱਜੇ, ਸੁਖਾਵੇਂ ਅਤੇ ਲੋਕ-ਪੱਖੀ ਮਾਹੌਲ ਵਿੱਚ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਸਮਾਂਬੱਧ ਹਨ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰਾਂ ਦਾ ਮਾਹੌਲ ਆਮ ਥਾਣੇ ਦੀ ਤਰ੍ਹਾਂ ਨਾ ਹੋ ਕੇ ਇੱਕ ਅਜਿਹੇ ਲੋਕ-ਪੱਖੀ ਦਫ਼ਤਰ ਵਜੋਂ ਵਿਕਸਤ ਕੀਤਾ ਗਿਆ ਹੈ, ਜਿੱਥੇ ਆਮ ਨਾਗਰਿਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆ ਕੇ ਆਪਣੀਆਂ ਲੋੜੀਂਦੀਆਂ ਸੇਵਾਵਾਂ ਪ੍ਰਾਪਤ ਕਰ ਸਕਣ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦੇ ਸਕਣ।

ਸਾਂਝ ਕੇਂਦਰ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇੱਥੇ ਲੋਕਾਂ ਨੂੰ ਵੱਖ-ਵੱਖ ਪੁਲਿਸ ਸਬੰਧੀ ਸੇਵਾਵਾਂ ਨਿਰਧਾਰਤ ਸਮੇਂ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਸ਼ਿਕਾਇਤ ਦੀ ਪ੍ਰਾਪਤੀ, ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ, ਐਫ.ਆਈ.ਆਰ. ਜਾਂ ਡੀ.ਡੀ.ਆਰ. ਦੀ ਕਾਪੀ, ਸੜਕ ਹਾਦਸੇ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ, ਵਾਹਨ ਚੋਰੀ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ ਅਤੇ ਚੋਰੀ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ ਸ਼ਾਮਲ ਹਨ।

ਇਸ ਤੋਂ ਇਲਾਵਾ ਲਾਊਡ ਸਪੀਕਰ ਦੀ ਵਰਤੋਂ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਮੇਲੇ, ਪ੍ਰਦਰਸ਼ਨੀ ਜਾਂ ਖੇਡ ਸਮਾਰੋਹ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਪ੍ਰੀ-ਓਨਡ (ਪੁਰਾਣੀ ਮਲਕੀਅਤ) ਵਾਹਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਵੀਜ਼ੇ ਲਈ ਪੁਲਿਸ ਕਲੀਅਰੈਂਸ, ਕਰੈਕਟਰ ਵੈਰੀਫਿਕੇਸ਼ਨ, ਟੇਨੈਂਟ (ਕਿਰਾਏਦਾਰ) ਵੈਰੀਫਿਕੇਸ਼ਨ, ਇੰਪਲਾਈ ਵੈਰੀਫਿਕੇਸ਼ਨ ਅਤੇ ਡੋਮੈਸਟਿਕ ਹੈਲਪ ਜਾਂ ਸਰਵੈਂਟ ਵੈਰੀਫਿਕੇਸ਼ਨ ਆਦਿ ਸੇਵਾਵਾਂ ਵੀ ਨਿਰਧਾਰਤ ਸਮੇਂ ਅੰਦਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਸਾਂਝ ਕੇਂਦਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨਾਲ ਸਤਿਕਾਰ ਅਤੇ ਨਿਮਰਤਾ ਨਾਲ ਪੇਸ਼ ਆਉਂਦਿਆਂ ਉਸ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਉਸ ਦਾ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਸਾਂਝ ਕੇਂਦਰ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਸਮੁੱਚੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਅਤੇ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲਈ ਕਿਸੇ ਵਿਚੋਲੇ ਜਾਂ ਬੇਲੋੜੇ ਦਖ਼ਲ ਦੀ ਲੋੜ ਨਾ ਪਵੇ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਚਨਚੇਤ ਚੈਕਿੰਗਾਂ ਦਾ ਮਕਸਦ ਸਰਕਾਰੀ ਸੇਵਾਵਾਂ ਦੀ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਤੁਰੰਤ ਸੁਧਾਰ ਯਕੀਨੀ ਬਣਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments