ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕਾਰਜਕਾਰਨੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਦੇ SC ਵਿੰਗ ਵਿੱਚ ਜਨਰਲ ਸਕੱਤਰ ਵਜੋਂ ਨਿਯੁਕਤ ਕੀਤੇ ਗਏ ਸਰਦਾਰ ਗੁਰਵਿੰਦਰ ਸਿੰਘ ਬਾਲੀਆ ਨੂੰ ਉਨ੍ਹਾਂ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ ।
ਇਹ ਸਮਾਗਮ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਟਿੱਕਾ ਦੇ ਗ੍ਰਹਿ ਵਿਖੇ ਹੋਇਆ। ਇਸ ਮੌਕੇ ਮਨਜੀਤ ਸਿੰਘ ਚੌਹਾਨ, ਜਸਮੇਰ ਸਿੰਘ ਖਲਿਹਰਾ, ਬਲਵਿੰਦਰ ਸਿੰਘ ਗਹਿਰੀ ਮੰਡੀ, ਜਗਦੀਸ਼ ਸਿੰਘ ਚੌਹਾਨ , ਮਹਿਤਾਬ ਸਿੰਘ ਬਾਲੀਆ ਅਤੇ ਪਿੰਡ ਬਾਲੀਆ ਮੰਝਪੁਰ ਦੇ ਵੱਡੀ ਗਿਣਤੀ ਵਿੱਚ ਸਮਰਥਕ ਹਾਜਰ ਸਨ ।
ਇਸ ਮੌਕੇ ਹਾਜ਼ਰ ਆਗੂਆਂ ਅਤੇ ਸਮਰਥਕਾਂ ਨੇ ਸਰਦਾਰ ਗੁਰਵਿੰਦਰ ਸਿੰਘ ਬਾਲੀਆ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ । ਸ੍ਰ ਗੁਰਵਿੰਦਰ ਸਿੰਘ ਬਾਲੀਆ ਨੇ ਕਾਂਗਰਸ ਪਾਰਟੀ ਅਤੇ ਸ੍ਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ, ਸਮਾਜ ਦੀ ਬਿਹਤਰੀ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।