Friday, August 21, 2026
spot_img
HomeLatest Newsਪੰਜਾਬ ਬੰਦ ਦੇ ਸੱਦੇ ਤੇ ਜੰਡਿਆਲਾ ਗੁਰੂ ਵਿੱਚ ਮਿਲਿਆ ਭਰਵਾਂ ਹੁੰਗਾਰਾ

ਪੰਜਾਬ ਬੰਦ ਦੇ ਸੱਦੇ ਤੇ ਜੰਡਿਆਲਾ ਗੁਰੂ ਵਿੱਚ ਮਿਲਿਆ ਭਰਵਾਂ ਹੁੰਗਾਰਾ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) :- ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦੀ ਕਾਲ ਨੂੰ ਅੱਜ ਜੰਡਿਆਲਾ ਗੁਰੂ ਵਿੱਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ । ਗੁਰੂ ਮਾਨਿਓ ਗ੍ਰੰਥ ਸੇਵਕ ਜੱਥਾ ਦੀ ਅਗਵਾਈ ਵਿੱਚ ਵੱਖ-ਵੱਖ ਧਾਰਮਿਕ, ਰਾਜਨੀਤਿਕ, ਕਿਸਾਨ, ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਵੇਰੇ 9 ਵਜੇ ਵਾਲਮੀਕੀ ਚੌਂਕ ਤੋਂ ਇੱਕ ਸ਼ਾਂਤਮਈ ਰੋਸ ਮਾਰਚ ਸਤਿਨਾਮ ਵਾਹਿਗੁਰੂ ਦਾ ਜਾਪ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸ਼ਹਿਰ ਵਿੱਚ ਕੱਢਿਆ ਗਿਆ ।

ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਘੱਟ ਗਿਣਤੀ ਭਾਈਚਾਰੇ ਵਿੱਚ ਦੋਹਰਾ ਕਾਨੂੰਨ ਅਪਣਾ ਰਹੀ ਹੈ ਉੱਥੇ ਹੀ ਮੌਜੂਦਾ ਪੰਜਾਬ ਸਰਕਾਰ ਮਗਰਮੱਛ ਦੇ ਹੰਜੂ ਵਹਾ ਰਹੀ ਹੈ ਕਿਉਂਕਿ ਸਾਢੇ ਚਾਰ ਸਾਲ ਉਨਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਤਿੰਨ ਸਾਲ ਤੋਂ ਚੱਲ ਰਹੇ ਮੋਰਚੇ ਸਬੰਧੀ ਕੋਈ ਫਿਕਰ ਨਹੀਂ ਸੀ ਅਤੇ ਹੁਣ ਜਦ 2027 ਵਿੱਚ ਵਿਧਾਨ ਸਭਾ ਦੀਆਂ ਚੋਣਾਂ ਸਿਰ ਤੇ ਆ ਗਈਆਂ ਹਨ ਤਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਡਰਾਮਾ ਕਰਦੇ ਹੋਏ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਿਰਫ ਇਕ ਦਿਨ ਦੀ ਪੈਰੋਲ ਦੇ ਰਹੇ ਹਨ ਜਿਸ ਨੂੰ ਭਾਈ ਜਗਤਾਰ ਸਿੰਘ ਹਵਾਰਾ ਨੇ ਰੱਦ ਕਰ ਦਿੱਤਾ ਹੈ ।

ਕੌਮੀ ਇਨਸਾਫ ਮੋਰਚਾ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਜੀ ਨਾਲ ਮਿਲਣ ਲਈ 10 ਦਿਨ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਸੀ । ਵੱਖ ਵਖ ਬੁਲਾਰਿਆਂ ਨੇ ਰੋਸ ਪ੍ਰਗਟ ਕੀਤਾ ਕਿ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਚੰਡੀਗੜ੍ਹ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਉਨਾਂ ਉੱਪਰ ਲਾਠੀਚਾਰਜ ਹੰਜੂ ਗੈਸ ਆਦਿ ਦੇ ਗੋਲੇ ਸੁੱਟ ਕੇ ਤਸ਼ਦਦ ਕੀਤਾ ਗਿਆ ਅਤੇ ਉਲਟਾ ਹੀ ਕੁਝ ਨੌਜਵਾਨਾਂ ਤੇ ਪਰਚੇ ਦਰਜ ਕਰ ਦਿੱਤੇ ਗਏ ।

ਜਿਸ ਦੇ ਰੋਸ ਵਜੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਜੰਡਿਆਲਾ ਸ਼ਹਿਰ ਵਾਸੀਆਂ ਨੇ ਪੂਰਾ ਸਹਿਯੋਗ ਦਿੱਤਾ ਹੈ । ਰੋਸ ਮਾਰਚ ਦੀ ਸਮਾਪਤੀ ਤੋਂ ਉਪਰੰਤ ਗੁਰੂ ਮਾਨਿਓ ਗ੍ਰੰਥ ਸੇਵਕ ਜੱਥਾ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਬਿੱਟੂ ਵੱਲੋਂ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਆਏ ਹੋਏ ਵੱਖ ਵੱਖ ਆਗੂਆਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ।

ਇਸ ਮੌਕੇ ਵੱਖ ਵੱਖ ਬੁਲਾਰਿਆਂ ਵਿੱਚ ਭਾਈ ਜਗਜੀਤ ਸਿੰਘ ਖਾਲਸਾ ਕਿਸਾਨ ਆਗੂ, ਅਮਰੀਕ ਸਿੰਘ ਬਿੱਟਾ ਅਕਾਲੀ ਦਲ ਵਾਰਸ ਪੰਜਾਬ, ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਡਿਆਲਾ ਗੁਰੂ, ਦਲਜਿੰਦਰਬੀਰ ਸਿੰਘ ਵਿਰਕ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਪ੍ਰੀਤਇੰਦਰ ਸਿੰਘ ਮਾਨ , ਗੁਰਪ੍ਰੀਤ ਸਿੰਘ ਸਚਦੇਵਾ ਤੋਂ ਇਲਾਵਾ ਰੋਸ ਮਾਰਚ ਵਿੱਚ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਬਰਤਨ ਬਾਜ਼ਾਰ ਯੂਨੀਅਨ, ਕਰਨ ਮਲਹੋਤਰਾ, ਸਾਗਰ ਮਲਹੋਤਰਾ, ਮਨਦੀਪ ਸਿੰਘ, ਮਨਿੰਦਰ ਸਿੰਘ ਭੋਲਾ, ਸਰਤਾਜ ਸਿੰਘ, ਭਾਈ ਰਣਜੀਤ ਸਿੰਘ ਪੱਪੀ, ਭਾਈ ਜਗਜੀਤ ਸਿੰਘ ਝੰਡ , ਕਮਲਜੀਤ ਸਿੰਘ ਫੌਜੀ , ਭਾਈ ਗੁਰਜੰਟ ਸਿੰਘ , ਭਾਈ ਅਰਵਿੰਦਰ ਸਿੰਘ ਸਮੇਤ ਸੈਂਕੜੇ ਨੌਜਵਾਨ ਸ਼ਾਮਲ ਸਨ

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments