ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) :-ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਨਵੀਂ ਲੀਡਰਸ਼ਿਪ ਹੇਠ ਮਾਰਕੀਟ ਕਮੇਟੀਆਂ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਮੰਡੀਆਂ ਦਾ ਪ੍ਰਬੰਧ ਹੋਰ ਕੁਸ਼ਲਤਾ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਮਿਲਿਆ ਇਹ ਮਾਣ-ਸਨਮਾਨ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਨਿਸ਼ਠਾ ਦਾ ਫਲ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਚੇਅਰਮੈਨ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੁਹਿਰਦਤਾ ਨਾਲ ਨਿਭਾਉਣਗੇ।

ਇਸ ਮੌਕੇ ਮੰਤਰੀ ਸ. ਈ.ਟੀ.ਓ. ਨੇ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਸਾਬਕਾ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਅਤੇ ਮਾਰਕੀਟ ਕਮੇਟੀ ਮਹਿਤਾ ਦੇ ਸਾਬਕਾ ਚੇਅਰਮੈਨ ਡਾ. ਗੁਰਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
ਉਨ੍ਹਾਂ ਕਿਹਾ ਕਿ ਦੋਵਾਂ ਸਾਬਕਾ ਚੇਅਰਮੈਨਾਂ ਨੇ ਆਪਣੇ ਕਾਰਜਕਾਲ ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਬੜੀ ਕੁਸ਼ਲਤਾ ਅਤੇ ਇਮਾਨਦਾਰੀ ਨਾਲ ਨਿਭਾਈਆਂ ਅਤੇ ਕਿਸਾਨ ਹਿਤਾਂ ਲਈ ਸ਼ਲਾਘਾਯੋਗ ਕੰਮ ਕੀਤਾ।






