Tuesday, August 25, 2026
spot_img
HomeLatest Newsਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਪਿੰਡਾਂ ਵਿੱਚ ਫਲੈਕਸੀਆਂ ਲਗਾ ਕੇ ਰੋਸ...

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਪਿੰਡਾਂ ਵਿੱਚ ਫਲੈਕਸੀਆਂ ਲਗਾ ਕੇ ਰੋਸ ਪ੍ਰਗਟ ਕੀਤਾ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) :-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਅੱਜ ਪੰਜਾਬ ਭਰ ਦੇ ਪਿੰਡਾਂ ਵਿੱਚ ਫਲੈਕਸੀਆਂ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ। ਇਸੇ ਤਹਿਤ ਜੰਡਿਆਲਾ ਗੁਰੂ ਦੇ ਪਿੰਡ ਗੁਨੋਵਾਲ ਵਿਖੇ ਜੋਨ ਜੰਡਿਆਲਾ ਗੁਰੂ ਦੇ ਜ਼ਿਲ੍ਹਾ ਪ੍ਰਧਾਨ ਜਰਮਨਜੀਤ ਸਿੰਘ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ ਅਤੇ ਪਿੰਡ ਵਿੱਚ ਫਲੈਕਸੀਆਂ ਲਗਾਈਆਂ ਗਈਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਰਮਨਜੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੰਬਾਲਾ-ਸ਼ੰਭੂ ਬਾਰਡਰ ’ਤੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਲਗਾਇਆ ਗਿਆ ਸੀ।

ਉਨ੍ਹਾਂ ਦੋਸ਼ ਲਗਾਇਆ ਕਿ ਉਸ ਮੋਰਚੇ ਨੂੰ ਚੁਕਵਾਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕਾਰਵਾਈ ਕਰਦਿਆਂ ਧਰਨਾ ਚੁਕਵਾ ਦਿੱਤਾ ਗਿਆ ਅਤੇ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਹੋਰ ਵੀ ਕੀਮਤੀ ਸਮਾਨ ਵੀ ਨਾਲ ਲੈ ਗਏ , ਕੁੱਝ ਸਮਾਨ ਆਮ ਆਦਮੀ ਪਾਰਟੀ ਦੇ ਆਗੂਆਂ ਕੋਲੋ ਬਰਾਮਦ ਕਰ ਲਿਆ ਸੀ ਬਾਕੀ ਦਾ ਸਮਾਨ ਜਿਸਦੀ ਕੀਮਤ 3 ਕਰੋੜ ਤੋਂ ਉਪਰ ਦਸੀ ਜਾਂਦੀ ਹੈ ਜੋ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸੇ ਮਾਮਲੇ ਨੂੰ ਲੈ ਕੇ ਅੱਜ ਪਿੰਡ ਗੁਨੋਵਾਲ ਅਤੇ ਮਾਨਾਂਵਾਲਾ ਵਿੱਚ ਫਲੈਕਸੀਆਂ ਲਗਾਈਆਂ ਗਈਆਂ ਹਨ। ਜਰਮਨਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ 2022 ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਬਣੀ ਸੀ, ਪਰ ਅਜੇ ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਨਹੀਂ ਹੋਇਆ। ਨੌਜੁਵਾਨ ਪੀੜ੍ਹੀ ਦਿਨੋ ਦਿਨ ਖਤਮ ਹੁੰਦੀ ਜਾ ਰਹੀ ਹੈ ਪਰ ਭਗਵੰਤ ਮਾਨ ਸਰਕਾਰ ਦੇ ਝੂਠੇ ਵਾਇਦੇ ਖਤਮ ਨਹੀਂ ਹੋਈ ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਨੌਜਵਾਨਾਂ ਨੂੰ ਉਮੀਦ ਮੁਤਾਬਕ ਸਰਕਾਰੀ ਰੁਜ਼ਗਾਰ ਨਹੀਂ ਮਿਲਿਆ।

ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਸਮਾਨ ਸਬੰਧੀ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments