Tuesday, September 1, 2026
spot_img
HomeLatest Newsਸਫਾਈ ਮੁਹਿੰਮ ਦੌਰਾਨ ਨਗਰ ਕੌਂਸਲ ਪ੍ਰਧਾਨ ਤੇ ਵਾਈਸ ਪ੍ਰਧਾਨ ਨੇ ਲੋਕਾਂ ਦੀਆਂ...

ਸਫਾਈ ਮੁਹਿੰਮ ਦੌਰਾਨ ਨਗਰ ਕੌਂਸਲ ਪ੍ਰਧਾਨ ਤੇ ਵਾਈਸ ਪ੍ਰਧਾਨ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਜੰਡਿਆਲਾ (ਵਰਿੰਦਰ ਸਿੰਘ ਮਲਹੋਤਰਾ) :-ਜੰਡਿਆਲਾ ਗੁਰੂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਅਮਨਦੀਪ ਸਿੰਘ ਵਿਰਕ ਵੱਲੋਂ ਆਪਣੇ ਸਾਥੀਆਂ ਸਮੇਤ ਇਲਾਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸੇ ਲੜੀ ਤਹਿਤ ਗੁਲਸ਼ਨ ਜਨਰਲ ਸਟੋਰ ਵਿਖੇ ਪਹੁੰਚ ਕੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਾਜ਼ਾਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਸਮੇਤ ਪੁਲਿਸ ਸਟੇਸ਼ਨ ਦੀ ਚੌਕੀ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ ਹਿੱਤ ਨਾਲ ਜੁੜੇ ਹੋਰ ਅਹਿਮ ਮਸਲੇ ਵੀ ਵਿਚਾਰੇ ਗਏ। ਗੁਲਸ਼ਨ ਜੈਨ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਵੱਲੋਂ ਲੋਕਾਂ ਤੱਕ ਖੁਦ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਚਾਰੇ ਗਏ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।

ਇਸ ਮੌਕੇ ਵਿਜੇ ਮਟੀ, ਚੇਅਰਮੈਨ ਵਿਪਨਦੀਪ ਸਿੰਘ, ਚੇਅਰਮੈਨ ਰੋਬਿਨ ਪਸਾਹਨ ਨਰਿੰਦਰ ਸਿੰਘ ਔਲਖ ,ਗਗਨ ਵਿਰਕ , ਪਰਭਜੋਤ ਸਿੰਘ, ਜੱਸ ਵਿਰਕ , ਸਮਾਜ ਸੇਵਕ ਡਾ. ਸ਼ਂਟੀ ਜੈਨ ਅਤੇ ਗਰਪਾਲ ਸਿੰਘ ਵਿਰਕ ਡਾ. ਰਾਹੁਲ ਜੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਾਰਿਆਂ ਵੱਲੋਂ ਇਲਾਕੇ ਦੇ ਵਿਕਾਸ ਅਤੇ ਜਨਹਿੱਤ ਨਾਲ ਸਬੰਧਤ ਕੰਮਾਂ ਲਈ ਆਪਸੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments