Wednesday, September 9, 2026
spot_img
HomeLatest Newsਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌ+ਤ

ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌ+ਤ

ਪਰਿਵਾਰ ਦਾ ਦੋਸ਼—ਪ੍ਰਸ਼ਾਸਨਿਕ ਦਬਾਅ ਤੋਂ ਤੰਗ ਆ ਕੇ ਚੁੱਕਿਆ ਖ਼ੌਫ਼ਨਾਕ ਕਦਮ, ਮੌਤ ਮਗਰੋਂ ਸੰਗਰੂਰ ’ਚ ਤਣਾਅ

ਸੰਗਰੂਰ (ਵੀਓਪੀ ਬਿਊਰੋ) ਸੰਗਰੂਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਪੁੱਛਣ ਵਾਲੇ ਨੌਜਵਾਨ ਗੁਲਜ਼ਾਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਪ੍ਰਸ਼ਾਸਨਿਕ ਦਬਾਅ ਤੋਂ ਤੰਗ ਆ ਕੇ ਗੁਲਜ਼ਾਰ ਸਿੰਘ ਨੇ ਸਲਫਾਸ ਖਾ ਲਈ ਸੀ। ਲੁਧਿਆਣਾ ਦੇ DMC ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਸੰਗਰੂਰ ਸਿਵਲ ਹਸਪਤਾਲ ਦੀ ਮੋਰਚਰੀ ਨੂੰ ਸੋਨੀ ਸ਼ਿਫਟ ਕਰ ਦਿੱਤਾ ਗਿਆ ਹੈ ਅਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦੀ ਖ਼ਬਰ ਸਾਹਮਣੇ ਆਈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਵਾਲ ਪੁੱਛਣ ਤੋਂ ਬਾਅਦ ਗੁਲਜ਼ਾਰ ’ਤੇ ਪ੍ਰਸ਼ਾਸਨਿਕ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਸਲਫਾਸ ਖਾ ਲਈ।

ਗੰਭੀਰ ਹਾਲਤ ਵਿੱਚ ਗੁਲਜ਼ਾਰ ਸਿੰਘ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਲਾਸ਼ ਨੂੰ ਸੰਗਰੂਰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਸੀ, ਪਰ ਹਾਲਾਤ ਨੂੰ ਦੇਖਦੇ ਹੋਏ ਹੁਣ ਮੋਰਚਰੀ ਨੂੰ ਸੋਨੀ ਸ਼ਿਫਟ ਕਰ ਦਿੱਤਾ ਗਿਆ ਹੈ।ਉੱਥੇ ਹੀ ਹਸਪਤਾਲ ਦੇ ਆਲੇ-ਦੁਆਲੇ ਚੱਪੇ-ਚੱਪੇ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ’ਤੇ ਹੈ।

ਦੂਜੇ ਪਾਸੇ ਕਿਸਾਨ ਜਥੇਬੰਦੀਆਂ ਅਤੇ ਸਥਾਨਕ ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਹੈ। ਜਥੇਬੰਦੀਆਂ ਨੇ ਸਾਫ਼ ਕਿਹਾ ਹੈ ਕਿ ਜਦੋਂ ਤੱਕ ਗੁਲਜ਼ਾਰ ਸਿੰਘ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਇੱਥੋਂ ਨਹੀਂ ਹਟਣਗੇ।

ਫਿਲਹਾਲ ਪ੍ਰਸ਼ਾਸਨ ਮਾਮਲੇ ਨੂੰ ਸ਼ਾਂਤ ਕਰਨ ਵਿੱਚ ਜੁਟਿਆ ਹੋਇਆ ਹੈ, ਪਰ ਗੁਲਜ਼ਾਰ ਸਿੰਘ ਦੀ ਮੌਤ ਨੇ ਕਈ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਿਵਾਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੀ ਸੱਚਾਈ ਜਾਂਚ ਦਾ ਵਿਸ਼ਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਕਦੋਂ ਮਿਲਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments