Wednesday, September 9, 2026
spot_img
HomeLatest Newsਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਵੀਓਪੀ ਬਿਊਰੋ :-ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਸਰਕਾਰ ਨੇ ਕਰੀਬ 2,500 ਮੁਲਾਜ਼ਮਾਂ ਦੀ ਗੈਰਹਾਜ਼ਰੀ ਸਬੰਧੀ ਜਾਰੀ ਕੀਤੇ ਸ਼ੋਕਾਜ਼ ਨੋਟਿਸ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਹੁਣ ਮੁਲਾਜ਼ਮਾਂ ਦੀ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।

ਬੁੱਧਵਾਰ (9 ਸਤੰਬਰ) ਨੂੰ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿੱਚ ਮੁਲਾਜ਼ਮ ਜਥੇਬੰਦੀਆਂ ਦੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮੁੱਖ ਸਕੱਤਰ ਨੇ ਕਿਹਾ ਕਿ ਮੁਲਾਜ਼ਮ ਹੜਤਾਲ ਵਾਪਸ ਲੈਣ ’ਤੇ ਸਹਿਮਤ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਸ਼ੋਕਾਜ਼ ਨੋਟਿਸ ਵੀ ਵਾਪਸ ਲਏ ਜਾਣਗੇ।

ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ ਕਾਰਨ ਪਹਿਲਾਂ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦੀ ਮੁੱਖ ਮੰਗ 27 ਅਗਸਤ ਦੀ ਹੜਤਾਲ ਤੋਂ ਬਾਅਦ ਗੈਰਹਾਜ਼ਰ ਰਹੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸਬੰਧੀ ਪੱਤਰ ਵਾਪਸ ਲੈਣਾ ਸੀ।

ਇਸ ਤੋਂ ਪਹਿਲਾਂ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ’ਤੇ ‘ਕੰਮ ਨਹੀਂ ਤਾਂ ਤਨਖ਼ਾਹ ਨਹੀਂ’ ਦਾ ਨਿਯਮ ਲਾਗੂ ਕਰਨ ਅਤੇ ਬਿਨਾਂ ਮਨਜ਼ੂਰੀ ਗੈਰਹਾਜ਼ਰੀ ’ਤੇ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੱਤੀ ਸੀ।

ਸਰਕਾਰ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਸਨ ਕਿ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਤਹਿਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇ।

ਹੁਣ ਹੜਤਾਲ ਖ਼ਤਮ ਹੋਣ ਤੋਂ ਬਾਅਦ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਮਸਲਿਆਂ ਦੇ ਹੱਲ ਲਈ ਅਗਲੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments