Friday, September 11, 2026
spot_img
HomeLatest Newsਤਰਨ ਤਾਰਨ ’ਚ ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ,...

ਤਰਨ ਤਾਰਨ ’ਚ ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਕੱਲ੍ਹ ਸਰਕਾਰ ਤੇ ਬਿਜਲੀ ਵਿਭਾਗ ਦੇ ਪੁਤਲੇ ਸਾੜੇ ਜਾਣਗੇ

ਤਰਨਤਾਰਨ (ਵੀਓਪੀ ਬਿਊਰੋ):- ਤਰਨਤਾਰਨ ਜ਼ਿਲ੍ਹੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪ੍ਰੋਪਰ ਬਿਜਲੀ ਸਪਲਾਈ ਨਾ ਮਿਲਣ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਦੀ ਲੋੜੀਂਦੀ ਸਪਲਾਈ ਨਾ ਮਿਲਣ ਕਾਰਨ ਉਹਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਵੱਖ-ਵੱਖ ਬਿਜਲੀ ਘਰਾਂ ਦੇ ਬਾਹਰ ਕਿਸਾਨਾਂ ਵੱਲੋਂ ਧਰਨੇ ਵੀ ਦਿੱਤੇ ਜਾ ਰਹੇ ਹਨ।

ਇਸੇ ਮੁੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕੋਟ ਬੁੱਢਾ ਵੱਲੋਂ ਪਿੰਡ ਦੁਬਲੀ ਦੇ ਗੁਰਦੁਆਰਾ ਬਾਬਾ ਸੰਤ ਖਾਲਸਾ ਜੀ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਝੋਨੇ ਦੇ ਸੀਜ਼ਨ ਵਿੱਚ ਲੋੜ ਅਨੁਸਾਰ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ।

ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਕਿ **ਕੱਲ੍ਹ ਤਰਨ ਤਾਰਨ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਜਨਰਲ ਸਕੱਤਰ ਸੁੱਚਾ ਸਿੰਘ ਲੱਧੂ, ਸੂਬਾ ਵਿਰ ਸਕੱਤਰ ਸਾਹਿਬ ਸਿੰਘ ਸਭਰਾ ਸਮੇਤ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਇਸ ਸੰਭਾਵਿਤ ਸੰਘਰਸ਼ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ’ਤੇ ਹੋਣ ਦੀ ਗੱਲ ਵੀ ਆਖੀ।ਇਸ ਤੋਂ ਇਲਾਵਾ ਕਿਸਾਨ ਜਥੇਬੰਦੀ ਨੇ ਦੱਸਿਆ ਕਿ ਪੰਜ ਮੈਂਬਰੀ ਵਫ਼ਦ ਅੱਜ ਤਰਨ ਤਾਰਨ ਦੇ ਐਸ.ਈ. ਨਾਲ ਮੁਲਾਕਾਤ ਕਰੇਗਾ ਅਤੇ ਕਿਸਾਨਾਂ ਦੀਆਂ ਬਿਜਲੀ ਸਬੰਧੀ ਮੰਗਾਂ ਅਤੇ ਸਮੱਸਿਆਵਾਂ ਉਹਨਾਂ ਦੇ ਸਾਹਮਣੇ ਰੱਖੇਗਾ।

ਕਿਸਾਨ ਆਗੂਆਂ ਮੁਤਾਬਕ ਜੇਕਰ ਇਸ ਮੁਲਾਕਾਤ ਤੋਂ ਬਾਅਦ ਵੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ਨੂੰ ਲੈ ਕੇ ਵੱਡਾ ਐਕਸ਼ਨ ਕੀਤਾ ਜਾ ਸਕਦਾ ਹੈ।

ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਵੱਲੋਂ ਕੀ ਕਦਮ ਚੁੱਕੇ ਜਾਂਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments