Saturday, September 12, 2026
spot_img
HomeLatest Newsਹਰਪਾਲ ਚੀਮਾ ਦੇ ਦਾਅਵੇ ’ਤੇ ਹਰਭਜਨ ਭੱਜੀ ਦਾ ਤਿੱਖਾ ਪਲਟਵਾਰ, ਕਿਹਾ- ‘ਆਪਣੇ...

ਹਰਪਾਲ ਚੀਮਾ ਦੇ ਦਾਅਵੇ ’ਤੇ ਹਰਭਜਨ ਭੱਜੀ ਦਾ ਤਿੱਖਾ ਪਲਟਵਾਰ, ਕਿਹਾ- ‘ਆਪਣੇ ਚਮਚਿਆਂ ਤੋਂ ਸਹੀ ਜਾਣਕਾਰੀ ਲਓ’

ਸੰਗਰੂਰ (ਵੀਓਪੀ ਬਿਊਰੋ):- ਸੰਗਰੂਰ ਦੇ ਦਿੜ੍ਹਬਾ ਵਿੱਚ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਆਹਮੋ-ਸਾਹਮਣੇ ਆ ਗਏ ਹਨ।

ਦਰਅਸਲ, ਹਰਪਾਲ ਚੀਮਾ ਨੇ ਵੀਰਵਾਰ ਨੂੰ ਇੱਕ ਵੀਡੀਓ ਐਕਸ ’ਤੇ ਪੋਸਟ ਕੀਤੀ ਸੀ। ਇਸ ਵਿੱਚ ਉਹ ਭਾਜਪਾ ਆਗੂਆਂ ਵੱਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਦਾ ਜ਼ਿਕਰ ਕਰ ਰਹੇ ਸਨ।

ਚੀਮਾ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਦੇ ਪਿੰਡ ਪਹੁੰਚੇ ਭਾਜਪਾ ਆਗੂਆਂ ਦਾ ਪਿੰਡ ਵਾਸੀਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ।

ਇਸ ਦੇ ਜਵਾਬ ਵਿੱਚ ਹਰਭਜਨ ਸਿੰਘ ਨੇ ਐਕਸ ’ਤੇ ਚੀਮਾ ਨੂੰ ਤਿੱਖਾ ਜਵਾਬ ਦਿੱਤਾ।
ਹਰਭਜਨ ਸਿੰਘ ਨੇ ਲਿਖਿਆ ਕਿ ਆਪਣੇ ਤੱਥ ਸਹੀ ਕਰੋ ਅਤੇ ਸਭ ਤੋਂ ਪਹਿਲਾਂ ਆਪਣੇ ‘ਚਮਚਿਆਂ’ ਤੋਂ ਸਹੀ ਜਾਣਕਾਰੀ ਲਓ, ਜੋ ਪਰਿਵਾਰ ਨੂੰ ਮਿਲਣ ਗਏ ਸਨ।

ਹਰਭਜਨ ਸਿੰਘ ਨੇ ਅੱਗੇ ਤੰਜ ਕੱਸਦਿਆਂ ਲਿਖਿਆ ਕਿ “ਤੁਹਾਡੀ ਪੂਰੀ ਬਦਮਾਸ਼ੀ ਚੱਲਦੀ ਹੈ ਜਨਾਬ, ਤੁਸੀਂ ਜੋ ਚਾਹੋ ਕਰ ਸਕਦੇ ਹੋ।”ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਜਦੋਂ ਅੰਤਿਮ ਸੰਸਕਾਰ ਵੀ ਜ਼ਬਰਦਸਤੀ ਕਰਵਾਇਆ ਜਾ ਸਕਦਾ ਹੈ ਤਾਂ ਤੁਹਾਡੇ ਛੱਡੇ ਹੋਏ ਲੋਕ ਕਿਸੇ ਦਾ ਰਸਤਾ ਵੀ ਰੋਕ ਸਕਦੇ ਹਨ।ਉੱਧਰ ਹਰਪਾਲ ਚੀਮਾ ਨੇ ਭਾਜਪਾ ਆਗੂਆਂ ’ਤੇ ਸਿਆਸੀ ਤਮਾਸ਼ਾ ਕਰਨ ਦੇ ਇਲਜ਼ਾਮ ਲਗਾਏ ਸਨ।

ਚੀਮਾ ਮੁਤਾਬਕ ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸੀ ਰੋਟੀਆਂ ਸੇਕਣ ਪਹੁੰਚੇ ਭਾਜਪਾ ਆਗੂਆਂ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ ਅਤੇ ਲੋਕਾਂ ਦੇ ਰੋਸ ਕਾਰਨ ਭਾਜਪਾ ਆਗੂਆਂ ਨੂੰ ਵਾਪਸ ਮੁੜਨਾ ਪਿਆ।ਇਸ ਪੂਰੇ ਮਾਮਲੇ ਨੇ ਹੁਣ ਸੋਸ਼ਲ ਮੀਡੀਆ ’ਤੇ ਸਿਆਸੀ ਤਕਰਾਰ ਦਾ ਰੂਪ ਧਾਰ ਲਿਆ ਹੈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਹਰਭਜਨ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਆਪਣੇ ਪੁਰਾਣੇ ਸਿਆਸੀ ਸਾਥੀਆਂ ’ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਵੀ ਹਰਭਜਨ ਸਿੰਘ ਨੇ ਪੰਜਾਬ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਕਈ ਪੋਸਟਾਂ ਕੀਤੀਆਂ ਸਨ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਦੇ ਇੱਕ ਸਰਕਾਰੀ ਸਕੂਲ ਵਿੱਚ ਲੜਕੀਆਂ ਦੇ ਟਾਇਲਟ ਨਾਲ ਜੁੜੇ ਮੁੱਦੇ ’ਤੇ ਵੀ ਉਨ੍ਹਾਂ ਨੇ ਸਵਾਲ ਚੁੱਕੇ ਸਨ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਸਕੂਲ ਦਾ ਦੌਰਾ ਕਰਕੇ ਜਵਾਬ ਦਿੱਤਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments