Monday, September 14, 2026
spot_img
HomeLatest Newsਗੁਲਜ਼ਾਰ ਸਿੰਘ ਦੀ ਖੁਦਕੁਸ਼ੀ ’ਤੇ ਵੜਿੰਗ ਦਾ ‘ਆਪ’ ਸਰਕਾਰ ’ਤੇ ਵੱਡਾ ਹਮਲਾ

ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ’ਤੇ ਵੜਿੰਗ ਦਾ ‘ਆਪ’ ਸਰਕਾਰ ’ਤੇ ਵੱਡਾ ਹਮਲਾ

ਵੀਓਪੀ ਬਿਊਰੋ :- ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ’ਤੇ ਵੜਿੰਗ ਦਾ ‘ਆਪ’ ਸਰਕਾਰ ’ਤੇ ਵੱਡਾ ਹਮਲਾ

ਵੜਿੰਗ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨੇ ਆਪਣੇ ਪੁੱਤਰ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਈ ਸੀ, ਪਰ ਉਸਨੂੰ ਕਥਿਤ ਤੌਰ ’ਤੇ ਧਮਕੀਆਂ ਅਤੇ ਅਪਮਾਨ ਦਾ ਸਾਹਮਣਾ ਕਰਨਾ ਪਿਆ। ਕਾਂਗਰਸ ਦਾ ਦਾਅਵਾ ਹੈ ਕਿ ਇਸ ਘਟਨਾ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਸਰਕਾਰੀ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਹੁਣ ਨਸ਼ਿਆਂ ਦੀ ਸਮੱਸਿਆ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦੀ, ਕਿਉਂਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਏ ਕਰੀਬ ਪੰਜ ਸਾਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਰਕਾਰ ਤੋਂ ਹਿਸਾਬ ਅਤੇ ਜਵਾਬ ਮੰਗ ਰਹੇ ਹਨ।

ਕਾਂਗਰਸ ਪ੍ਰਧਾਨ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤੇ ਗਏ ਕਥਿਤ ਨੌਕਰੀ ਸਬੰਧੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕਿਸੇ ਕੀਮਤੀ ਜਾਨ ਦਾ ਮੁੱਲ ਸਿਰਫ਼ ਪੰਜ ਲੱਖ ਰੁਪਏ ਨਹੀਂ ਹੋ ਸਕਦਾ।

ਵੜਿੰਗ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੀ ਸਮੱਸਿਆ ਘਟਣ ਦੀ ਬਜਾਏ ਹੋਰ ਗੰਭੀਰ ਹੋਈ ਹੈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਕਥਿਤ ਤੌਰ ’ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਇਸ ਦੇ ਨਾਲ ਹੀ ਪੰਜਾਬ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਨਸ਼ਿਆਂ ਦੇ ਮੁੱਦੇ ’ਤੇ ਆਪਣੀ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਸਚਿਨ ਪਾਇਲਟ ਦੀ ਅਗਵਾਈ ਹੇਠ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਕਾਂਗਰਸ ਨੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਨ੍ਹਾਂ ਦੋਸ਼ਾਂ ਦਾ ਕੀ ਜਵਾਬ ਦਿੰਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments