HomeLatest Newsਲੋਕ ਅਦਾਲਤ ’ਚ 9ਨੈਸ਼ਨਲ 451 ਕੇਸਾਂ ਦਾ ਨਿਪਟਾਰਾ, 68 ਕਰੋੜ ਤੋਂ ਵੱਧ ਦੇ... Latest Newsਪੰਜਾਬ ਲੋਕ ਅਦਾਲਤ ’ਚ 9ਨੈਸ਼ਨਲ 451 ਕੇਸਾਂ ਦਾ ਨਿਪਟਾਰਾ, 68 ਕਰੋੜ ਤੋਂ ਵੱਧ ਦੇ ਐਵਾਰਡ ਪਾਸ By admin September 14, 2026 0 1 Share FacebookTwitterWhatsAppTelegram ਲੋਕ ਅਦਾਲਤ ’ਚ 9ਨੈਸ਼ਨਲ 8451 ਕੇਸਾਂ ਦਾ ਨਿਪਟਾਰਾ, 68 ਕਰੋੜ ਤੋਂ ਵੱਧ ਦੇ ਐਵਾਰਡ ਪਾਸ ਜਲੰਧਰ, ਵੀਓਪੀ ਬਿਊਰੋ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਪ੍ਰਿਆ ਸੂਦ ਦੀ ਅਗਵਾਈ ਹੇਠ ਅੱਜ ਜੁਡੀਸ਼ੀਅਲ ਕੋਰਟ ਕੰਪਲੈਕਸ, ਜਲੰਧਰ, ਫਿਲੌਰ ਅਤੇ ਨਕੋਦਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਕੇਸ, ਮੈਟਰੀਮੋਨੀਅਲ ਕੇਸ, ਐੱਮ.ਏ.ਸੀ.ਟੀ. (MACT) ਕੇਸ, ਸਮਝੌਤੇਯੋਗ ਫ਼ੌਜਦਾਰੀ ਕੇਸ, ਟ੍ਰੈਫਿਕ ਚਲਾਨ ਅਤੇ ਬੈਂਕਾਂ, ਵਿੱਤੀ ਸੰਸਥਾਵਾਂ, ਬੀ.ਐੱਸ.ਐੱਨ.ਐੱਲ., ਪੀ.ਐੱਸ.ਪੀ.ਸੀ.ਐੱਲ. ਅਤੇ ਮਾਲ ਵਿਭਾਗ ਆਦਿ ਦੇ ਪ੍ਰੀ-ਲਿਟੀਗੇਟਿਵ ਕੇਸ ਸੁਣਵਾਈ ਲਈ ਰੱਖੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐੱਲ.ਐੱਸ.ਏ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ, ਫਿਲੌਰ ਅਤੇ ਨਕੋਦਰ ਵਿਖੇ ਕੁੱਲ 25 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਲੋਕ ਅਦਾਲਤ ਵਿੱਚ ਕੁੱਲ 100181 ਕੇਸ ਲਏ ਗਏ ਅਤੇ 98451 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਲੋਕ ਅਦਾਲਤ ਵਿੱਚ 68,58,39,864 ਰੁਪਏ (ਅਠਾਹਠ ਕਰੋੜ ਅਠਵੰਜਾ ਲੱਖ ਉਨਤਾਲੀ ਹਜ਼ਾਰ ਅੱਠ ਸੋ ਚੌਂਹਠ ਰੁਪਏ) ਦੇ ਐਵਾਰਡ ਪਾਸ ਕੀਤੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐੱਲ.ਐੱਸ.ਏ. ਪ੍ਰਿਆ ਸੂਦ ਅਤੇ ਸੀ.ਜੇ.ਐੱਮ.-ਕਮ-ਸਕੱਤਰ, ਡੀ.ਐੱਲ.ਐੱਸ.ਏ. ਰਾਹੁਲ ਕੁਮਾਰ ਨੇ ਜਲੰਧਰ ਵਿਖੇ ਬਣਾਏ ਗਏ ਬੈਂਚਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਲੋਕਾਂ ਨੂੰ ਜਲਦੀ ਅਤੇ ਸਸਤਾ ਇਨਸਾਫ਼ ਮਿਲਦਾ ਹੈ। ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਦਾਇਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਸਮਝੌਤੇ ਦੇ ਆਧਾਰ ‘ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਆਪਸੀ ਭਾਈਚਾਰਾ ਵਧਾਉਂਦੀਆਂ ਹਨ ਅਤੇ ਇਸ ਤੋਂ ਇਲਾਵਾ ਕੇਸ ਵਿੱਚ ਅਰਜ਼ੀਕਾਰ ਵੱਲੋਂ ਅਦਾ ਕੀਤੀ ਗਈ ਕੋਰਟ ਫ਼ੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਸੀ.ਜੇ.ਐੱਮ.-ਕਮ-ਸਕੱਤਰ, ਡੀ.ਐੱਲ.ਐੱਸ.ਏ. ਰਾਹੁਲ ਕੁਮਾਰ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਜਾ ਸਕੇ। ਆਪਣੇ ਕੇਸ ਲੋਕ ਅਦਾਲਤ ਵਿੱਚ ਲਗਾਉਣ ਲਈ ਜਾਂ ਕਿਸੇ ਵੀ ਕਾਨੂੰਨੀ ਮਾਮਲੇ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 15100 ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਗਲੀ ਰਾਸ਼ਟਰੀ ਲੋਕ ਅਦਾਲਤ ਮਿਤੀ 12.12.2026 ਨੂੰ ਅਤੇ ਐੱਨ.ਆਈ. ਐਕਟ (NI Act) ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਮਿਤੀ 21.11.2026 ਨੂੰ ਲਗਾਈ ਜਾਵੇਗੀ। ਲੋਕ ਅਦਾਲਤ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਮੈਂਬਰਾਂ ਅਤੇ ਵੱਖ-ਵੱਖ ਐਨ.ਜੀ.ਓਜ਼ ਦੀ ਪ੍ਰਤੀਨਿਧਤਾ ਕਰਨ ਵਾਲੇ ਸਮਾਜ ਸੇਵਕਾਂ ਨੇ ਵੀ ਬੈਂਚਾਂ ਵਿੱਚ ਹਿੱਸਾ ਲਿਆ। Share FacebookTwitterWhatsAppTelegram Previous articleਬਲਾਕ ਜਲੰਧਰ ਪੂਰਬੀ ਦੇ ਅੰਡਰ-14 (ਲੜਕੇ) ਫੁੱਟਬਾਲ ਮੁਕਾਬਲੇ ’ਚ ਦੁਆਬਾ ਖਾਲਸਾ ਸਕੂਲ ਜੇਤੂNext articleਇੰਨੋਸੈਂਟ ਹਾਰਟਸ ਵਿੱਚ ਹਿੰਦੀ ਕਵਿਤਾ ਵਾਚਨ ਵਿੱਚ ਨੰਨ੍ਹੇ ਕਵੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਜਿਆ ਕਾਵਿ-ਮੰਚ adminhttps://voiceofpunjabtv.com/ RELATED ARTICLES Latest News ਜਲਾਲਾਬਾਦ ਥਾਣੇ ’ਤੇ ਹੈਂਡ ਗ੍ਰੇਨੇਡ ਹਮਲਾ: 24 ਘੰਟਿਆਂ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਪਾਕਿਸਤਾਨੀ ਏਜੰਸੀਆਂ ਨਾਲ ਕਥਿਤ ਕਨੈਕਸ਼ਨ ਦੀ ਜਾਂਚ September 14, 2026 Latest News ਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਹੋਣਗੇ ਆਹਮੋ-ਸਾਹਮਣੇ’, 1 ਨਵੰਬਰ ਨੂੰ ਜਲੰਧਰ ’ਚ ਭਾਰਤ-ਪਾਕਿਸਤਾਨ ਹਾਕੀ ਮੁਕਾਬਲਾ September 14, 2026 Latest News ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ 23 ਨੂੰ September 14, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - - Advertisment - - Advertisment - Most Popular ਜਲਾਲਾਬਾਦ ਥਾਣੇ ’ਤੇ ਹੈਂਡ ਗ੍ਰੇਨੇਡ ਹਮਲਾ: 24 ਘੰਟਿਆਂ ’ਚ ਦੋ ਮੁਲਜ਼ਮ ਗ੍ਰਿਫ਼ਤਾਰ, ਪਾਕਿਸਤਾਨੀ ਏਜੰਸੀਆਂ ਨਾਲ ਕਥਿਤ ਕਨੈਕਸ਼ਨ ਦੀ ਜਾਂਚ September 14, 2026 ਚੜ੍ਹਦਾ ਪੰਜਾਬ ਤੇ ਲਹਿੰਦਾ ਪੰਜਾਬ ਹੋਣਗੇ ਆਹਮੋ-ਸਾਹਮਣੇ’, 1 ਨਵੰਬਰ ਨੂੰ ਜਲੰਧਰ ’ਚ ਭਾਰਤ-ਪਾਕਿਸਤਾਨ ਹਾਕੀ ਮੁਕਾਬਲਾ September 14, 2026 ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ 23 ਨੂੰ September 14, 2026 ਲੁਧਿਆਣਾ ‘ਚ ਬਿਜਲੀ ਸੰਕਟ ਖ਼ਿਲਾਫ਼ ਸੜਕਾਂ ‘ਤੇ ਉਤਰੇ ਉਦਯੋਗਪਤੀ, 14-14 ਘੰਟੇ ਦੇ ਕੱਟਾਂ ਤੋਂ ਪਰੇਸ਼ਾਨ ਡਾਇੰਗ ਇੰਡਸਟਰੀ September 14, 2026 Load more Recent Comments